ਚੰਡੀਗੜ੍ਹ: 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦਾ 1 ਮਹੀਨਾ ਪੂਰਾ ਹੋਣ 'ਤੇ ਰਸਮੀ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੂਬੇ ਦੇ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਕਰਜੇ ਦੀ ਜਾਂਚ ਕਰੇਗੀ ਅਤੇ ਪਤਾ ਲਗਾਵੇਗੀ ਕਿ ਇਹ ਪੈਸਾ ਕਿੱਥੇ ਖਰਚ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਇਸ ਦੀ ਜਾਂਚ ਦੀ ਕਰਕੇ ਇਹ ਪੈਸਾ ਰਿਕਵਰ ਵੀ ਕੀਤਾ ਜਾਵੇਗਾ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ। ਭਗਵੰਤ ਮਾਨ (Bhagwant Mann) ਦੇ ਇਸ ਐਲਾਨ ਨਾਲ ਪੰਜਾਬ ਵਿਚ ਸਰਕਾਰ ਚਲਾਉਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਲਈ ਮੁਸ਼ਕਿਲ ਵਧ ਸਕਦੀ ਹੈ।