ਪੰਜਾਬ

punjab

ETV Bharat / state

ਪੰਜਾਬੀਆਂ ਨਾਲ ਧੋਖਾ ਹੈ ਕੈਪਟਨ ਦਾ ਚੰਡੀਗੜ੍ਹ ਤੋਂ ਹੱਕ ਛੱਡਣਾ: ਭਗਵੰਤ ਮਾਨ

ਭਗਵੰਤ ਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਤੌਰ 'ਤੇ ਰਾਜਧਾਨੀ ਚੰਡੀਗੜ੍ਹ ਤੋਂ ਹੱਕ ਛੱਡੇ ਜਾਣ ਵਾਲੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।

ਭਗਵੰਤ ਮਾਨ
ਭਗਵੰਤ ਮਾਨ

By

Published : Dec 8, 2019, 1:21 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਤੌਰ 'ਤੇ ਰਾਜਧਾਨੀ ਚੰਡੀਗੜ੍ਹ ਤੋਂ ਹੱਕ ਛੱਡੇ ਜਾਣ ਵਾਲੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ, ਜਿਸ ਲਈ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਕਦੇ ਮੁਆਫ ਨਹੀਂ ਕਰਨਗੇ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬਾਦਲ ਐਂਡ ਪਾਰਟੀ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਨਾਮ 'ਤੇ ਦਹਾਕਿਆਂ ਬੱਧੀ ਸਿਆਸੀ ਰੋਟੀਆਂ ਸੇਕੀਆਂ ਹਨ। ਰਾਜਧਾਨੀ ਚੰਡੀਗੜ੍ਹ ਪੰਜਾਬ ਬੋਲਦੇ ਇਲਾਕੇ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਵੋਟਾਂ ਲਈ ਹਥਿਆਰ ਵਾਂਗ ਵਰਤਿਆ ਅਤੇ ਲੋਕਾਂ ਦੇ ਜਜ਼ਬਾਤਾਂ ਦਾ ਬੇਰਹਿਮੀ ਨਾਲ ਸ਼ੋਸ਼ਣ ਕੀਤਾ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਕੋਲੋਂ ਇਨ੍ਹਾਂ ਮੁੱਦਿਆਂ 'ਤੇ ਅਜਿਹੀ ਮੌਕਾਪ੍ਰਸਤੀ ਦਿਖਾਏ ਜਾਣ ਦੀ ਉਮੀਦ ਨਹੀਂ ਕੀਤੀ ਜਾਂਦੀ ਸੀ।

ਭਗਵੰਤ ਮਾਨ ਨੇ ਕਿਹਾ, ''ਉਹ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਣਾ ਚਾਹੁੰਦਾ ਹਨ ਕਿ ਸਿਆਲ ਦੀਆਂ ਠੰਢੀਆਂ ਰਾਤਾਂ 'ਚ ਕੰਦੂ ਖੇੜਾ ਵਿਖੇ ਬੰਦੂਕ ਹੱਥ 'ਚ ਫੜ ਕੇ ਪੰਜਾਬ ਅਤੇ ਪੰਜਾਬੀਅਤ ਲਈ ਮੋਰਚਾ ਲਗਾਉਣ ਵਾਲਾ ਉਹ ਫ਼ੌਜੀ (ਕੈਪਟਨ) ਅੱਜ ਕਿਸ ਲਾਲਚ ਜਾਂ ਬੇਵਸੀ 'ਚ ਹਥਿਆਰ ਸੁੱਟ ਗਿਆ? 'ਕੰਦੂ ਖੇੜਾ ਕਰੂ ਨਿਬੇੜਾ' ਦੇ ਨਾਅਰੇ ਨਾਲ ਲਾਇਆ ਉਹ ਮੋਰਚਾ ਕੀ ਮਹਿਜ਼ ਡਰਾਮਾ ਸੀ? ਕੀ ਕੰਦੂ ਖੇੜਾ ਨੇ ਇਹੋ ਨਿਬੇੜਾ ਕੀਤਾ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਦੀ ਥਾਂ ਮੋਹਾਲੀ ਨੂੰ ਸੂਬੇ ਦੀ ਰਾਜਧਾਨੀ ਬਣਾਉਣ ਦੀ 'ਡੀਲ' ਕਰ ਗਏ ਹਨ?

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਕੋਲ ਜਦ-ਜਦ ਵੀ ਸੱਤਾ ਆਈ ਇਨ੍ਹਾਂ ਨੇ ਪੰਜਾਬ ਦੇ ਹੱਕਾਂ-ਹਕੂਕਾਂ 'ਤੇ ਇੱਕ ਦੂਜੇ ਤੋਂ ਵੱਧ ਕੇ ਡਾਕਾਮਾਰੀ ਕੀਤੀ। ਜਿਵੇਂ ਅਕਾਲੀ ਦਲ ਬਾਦਲ ਵੋਟਾਂ ਵੇਲੇ ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ ਨਾਅਰਾ ਦੇ ਕੇ ਸੱਤਾ ਲੈਣ ਉਪਰੰਤ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ 'ਤੇ ਪੰਜਾਬੀ ਬੋਲਦੇ ਇਲਾਕੇ ਵਿਸਾਰ ਦਿੰਦੇ ਹਨ ਓਵੇਂ ਕਾਂਗਰਸ ਕਰਦੀ ਰਹੀ ਹੈ।

ਇਹ ਵੀ ਪੜੋ: ਬਰਨਾਲਾ ਵਿੱਚ ਸਿੱਖਿਆ ਮੰਤਰੀ ਦਾ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਘਿਰਾਓ

ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਾਂਗਰਸ ਦਾ ਉਹ ਧੋਖਾ ਕਦੇ ਨਹੀਂ ਭੁੱਲਦਾ ਜਦੋਂ ਕਾਂਗਰਸ ਰਾਜੀਵ-ਲੌਂਗੋਵਾਲ ਸਮਝੌਤੇ ਤਹਿਤ 26 ਜਨਵਰੀ ਨੂੰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤੇ ਜਾਣ ਦਾ ਵਾਅਦਾ ਐਨ ਮੌਕੇ 'ਤੇ ਮੁੱਕਰ ਗਈ ਸੀ। ਉਸੇ ਤਰਾਂ ਚੰਡੀਗੜ੍ਹ ਤੋਂ ਹੱਕ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।

ABOUT THE AUTHOR

...view details