ਚੰਡੀਗੜ੍ਹ: ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਡਾਇਰੈਕਟ ਮਿਲਣ ਵਾਲੀ ਸਬਸਿਡੀ ਬਾਰੇ ਗੱਲ ਕੀਤੀ ਗਈ। ਇਸ ਬਾਰੇ ਉਨ੍ਹਾਂ ਕਿਹਾ ਕਿ ਸਬਸਿਡੀ ਕਿਸਾਨਾਂ ਦੇ ਖ਼ਾਤਿਆਂ ਵਿੱਚ ਹੀ ਜਾਵੇਗੀ।
ਕਿਸਾਨਾਂ ਦੇ ਖ਼ਾਤਿਆਂ 'ਚ ਹੀ ਜਾਵੇਗੀ ਸਬਸਿਡੀ: ਕੈਬਿਨੇਟ ਮੰਤਰੀ - punjabnews
ਚੰਡੀਗੜ੍ਹ ਵਿੱਚ ਫ਼ੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਦੱਸ ਦਈਏ, ਆੜ੍ਹਤੀ ਐਸੋਸੀਏਸ਼ਨ ਵੱਲੋਂ ਭਾਰਤ ਭੂਸ਼ਣ ਆਸ਼ੂ ਕੋਲ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਸਬਸਿਡੀ ਕਿਸਾਨਾਂ ਦੇ ਖ਼ਾਤਿਆਂ ਵਿੱਚ ਜਾਣ ਦੀ ਥਾਂ ਡਾਇਰੈਕਟ ਆੜ੍ਹਤੀਆਂ ਦੇ ਖ਼ਾਤੇ ਵਿੱਚ ਭੇਜਣ ਦੀ ਦਰਖ਼ਾਸਤ ਕੀਤੀ ਸੀ।
ਇਸ ਬਾਰੇ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਆੜ੍ਹਤੀਆਂ ਨਾਲ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਤੇ ਛੇਤੀ ਹੀ ਉਹ ਇਸ ਸਬੰਧੀ ਐਲਾਨ ਕਰਨਗੇ। ਇਸ ਤੋਂ ਇਲਾਵਾ ਆਸ਼ੂ ਨੇ ਸਾਫ਼ ਕਰ ਦਿੱਤਾ ਕਿ ਸਬਸਿਡੀ ਕਿਸਾਨਾਂ ਦੇ ਖ਼ਾਤਿਆਂ ਵਿੱਚ ਹੀ ਜਾਵੇਗੀ।