ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਗੇਡ਼ ਵਿੱਚ ਵਿਧਾਇਕਾਂ ਨਾਲ ਬੈਠਕ ਕੀਤੀ ਗਈ ਬੈਠਕ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪਾਇਲ ਹਲਕੇ ਤੋਂ ਕਾਂਗਰਸ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕੱਲ੍ਹ ਮੰਤਰੀ ਮੰਡਲ ਦੀ ਬੈਠਕ ਵਿਚ ਹੋਏ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਧਾਇਕਾਂ ਨਾਲ ਬੈਠਕ ਕੀਤੀ ਗਈ ਹੈ। ਅਤੇ ਸਾਰੇ ਵਿਧਾਇਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕਮਿਟਮੈਂਟ ਚ ਜਨਤਾ ਨਾਲ ਕੀਤੀ ਗਈ ਸੀ। ਉਸ ਨੂੰ ਪੂਰਾ ਕੀਤਾ ਜਾਵੇ।
ਪੰਜਾਬ ਕਾਂਗਰਸ ਚ ਵੱਡੀ ਹਲਚਲ, ਆਪਣੇ ਵਿਧਾਇਕਾ ਨੂੰ ਮਨਾਉਣ ਚ ਜੁੱਟੀ ਕਾਂਗਰਸ - ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਗੇਡ਼ ਵਿੱਚ ਵਿਧਾਇਕਾਂ ਨਾਲ ਬੈਠਕ ਕੀਤੀ ਗਈ ਬੈਠਕ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪਾਇਲ ਹਲਕੇ ਤੋਂ ਕਾਂਗਰਸ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕੱਲ੍ਹ ਮੰਤਰੀ ਮੰਡਲ ਦੀ ਬੈਠਕ ਵਿਚ ਹੋਏ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਧਾਇਕਾਂ ਨਾਲ ਬੈਠਕ ਕੀਤੀ ਗਈ ਹੈ। ਅਤੇ ਸਾਰੇ ਵਿਧਾਇਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕਮਿਟਮੈਂਟ ਚ ਜਨਤਾ ਨਾਲ ਕੀਤੀ ਗਈ ਸੀ। ਉਸ ਨੂੰ ਪੂਰਾ ਕੀਤਾ ਜਾਵੇ।
ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖੀ ਹਨ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣਾ ਹੈ ਜਾਂ ਲੀਗਲ ਟੀਮ ਵਿੱਚ ਕੁੱਝ ਬਦਲਾਅ ਕਰਨੇ ਹਨ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਫੈਸਲਾ ਕਰਨਗੇ।
ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਵਿਧਾਇਕਾਂ ਨਾਲ ਬੈਠਕ ਕਰ ਰਹੇ ਹਨ ਅਤੇ ਜੋ ਫੀਡਬੈਕ ਵਿਧਾਇਕਾਂ ਵੱਲੋਂ ਦਿੱਤਾ ਜਾਂ ਰਿਹਾ ਉਸੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਈ ਵੱਡਾ ਫ਼ੈਸਲਾ ਕਰਨਗੇ।
ਪਾਇਲ ਤੋਂ ਕਾਂਗਰਸ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਵਿਚ ਇਸ ਮੁੱਦੇ ਤੇ ਵੀ ਚਰਚਾ ਹੋਈ ਹੈ ਇਸ ਤੋਂ ਇਲਾਵਾ ਡਿਵੈਲਪਮੈਂਟ ਦੇ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ ਹੈ ਅਤੇ ਬੇਅਦਬੀ ਦਾ ਮੁੱਦਾ ਹੀ ਸਭ ਤੋਂ ਵੱਡਾ ਹੁਣ ਸੂਬੇ ਵਿਚ ਮੁੱਦਾ ਹੈ ਜਿਸ ਨੂੰ ਸੁਲਝਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਇਕ ਕਦਮ ਚੁੱਕ ਕਰ ਰਹੇ ਹਨ। ਕਾਂਗਰਸੀ ਵਿਧਾਇਕ ਨੇ ਇਹ ਵੀ ਦੱਸਿਆ ਕਿ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲੇ ਵਿੱਚ ਪੰਜਾਬ ਦੀ ਜਨਤਾ ਨੂੰ ਇਨਸਾਫ ਦਿਵਾਉਣਗੇ ਅਤੇ ਘੱਟ ਸਮੇਂ ਵਾਲੀ ਕੋਈ ਗੱਲ ਨਹੀਂ ਹੈ। ਜਲਦ ਹੀ ਪੰਜਾਬ ਦੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ।