ਚੰਡੀਗੜ੍ਹ ਡੈਸਕ :ਐਨਆਈਏ ਨੇ 103 ਕਿਲੋ ਹੈਰੋਇਨ ਦੀ ਤਸਕਰੀ ਕਰਨ ਦੇ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ 1.25 ਕਰੋੜ ਰੁਪਏ ਜਾਇਦਾਦ ਜ਼ਬਤ ਕੀਤੀ ਹੈ ਇਸ ਮਾਮਲੇ ਵਿੱਚ ਬਰਾਮਦ ਹੋਈ ਹੈਰੋਇਨ ਦੀ ਕੀਮਤ ਵੀ 700 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਕਈ ਅਫਗਾਨ ਨਾਗਰਿਕਾਂ ਦੇ ਵੀ ਨਾਂ ਸ਼ਾਮਿਲ ਹਨ। ਐੱਨਆਈ ਵੱਲੋਂ ਜੋ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਸ ਮੁਤਾਬਿਕ ਅੰਮ੍ਰਿਤਪਾਲ ਸਿੰਘ ਤਰਨਤਾਰਨ ਦਾ ਰਹਿਣ ਵਾਲਾ ਹੈ। ਗਿਰੋਹ ਦੇ ਸਰਗਨਾ ਅੰਮ੍ਰਿਤਪਾਲ ਦੀ ਜਾਇਦਾਦ ਨਾਜਾਇਜ਼ ਉਸਾਰੀ ਦੱਸੀ ਜਾ ਰਹੀ ਹੈ।
ਐੱਨਆਈਏ ਨੇ ਜਾਰੀ ਕੀਤਾ ਬਿਆਨ :ਐਨਆਈਏ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬਿਆਨ ਵੀ ਜਾਰੀ ਕੀਤਾ ਹੈ। ਇਸ ਮੁਤਾਬਿਕ 22 ਅਪ੍ਰੈਲ 2022 ਨੂੰ ਅੰਮ੍ਰਿਤਸਰ ਦੇ ਅਟਾਰੀ ਸਰਹੱਦ 'ਤੇ ਸਥਿਤ ਕਸਟਮ ਵਿਭਾਗ ਦੀ ਇੰਟੈਗਰੇਟਿਡ ਚੈੱਕ ਪੋਸਟ ਦੇ ਰਸਤਿਓਂ ਅਫਗਾਨਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਭਾਰਤ ਲਿਆਂਦੀ ਗਈ ਸੀ। ਇਹ ਵੀ ਜਿਕਰਯੋਗ ਹੈ ਕਿ ਇਹ ਨਸ਼ਾ ਸ਼ਰਾਬ ਵਿੱਚ ਲੁਕੋ ਕੇ ਲਿਆਂਦਾ ਗਿਆ ਸੀ। ਜਦੋਂ ਜਾਂਚ ਕੀਤੀ ਗਈ ਤਾਂ ਸਾਰੀ ਸਾਜਿਸ਼ ਸਾਹਮਣੇ ਆ ਗਈ।