ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ, ਮੋਹਾਲੀ ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਅਗਾਊ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ ਹੁਣ ਪੰਜਾਬ ਪੁਲਿਸ ਬਲਵੰਤ ਕਿਡਨੈਪਿੰਗ ਮਾਮਲੇ ਵਿੱਚ ਸੈਣੀ ਦੀ ਗਿਰਫ਼ਤਾਰੀ ਨਹੀਂ ਕਰ ਸਕਦੀ ਹੈ।
ਇਸ ਮਾਮਲੇ ਜਾਣਕਾਰੀ ਦਿੰਦਿਆ ਸੁਮੇਧ ਸੈਣੀ ਦੇ ਵਕੀਲ ਏਪੀਐਸ ਦਿਓਲ ਨੇ ਕਿਹਾ ਕਿ ਐਫਆਈਆਰ ਰੱਦ ਕਰਨ ਦੇ ਲਈ ਵੀ ਕੋਰਟ ਦਾ ਰੁੱਖ ਅਪਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਕ ਹੀ ਮਾਮਲੇ ਦੇ ਵਿੱਚ ਦੋ ਵਾਰ ਐੱਫਆਈਆਰ ਨਹੀਂ ਹੋ ਸਕਦੀ। ਇਨ੍ਹਾਂ ਸਾਰੀ ਦਲੀਲਾਂ ਦੇ ਚੱਲਦੇ ਮੋਹਾਲੀ ਕੋਰਟ ਵੱਲੋਂ ਉਨ੍ਹਾਂ ਦੇ ਪੱਖ ਵਿਚ ਫੈਸਲਾ ਸੁਣਾਇਆ ਗਿਆ।