ਚੰਡੀਗੜ੍ਹ: ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਵੱਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੇ ਕਤਲ ਮਾਮਲੇ (Nakodar murder case) 'ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਤਲਕਾਂਡ ਨੂੰ ਹੱਲ ਕਰਦਿਆਂ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੀ ਕਾਲ ਆਈ ਸੀ। ਇਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।
'ਅਮਰੀਕਾ 'ਚ ਰਚੀ ਗਈ ਸੀ ਕਤਲਕਾਂਡ ਦੀ ਸਾਜ਼ਿਸ਼':ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ 'ਚ ਰਚੀ ਗਈ ਸੀ। ਇਸੇ ਦੌਰਾਨ ਡੀ. ਜੀ. ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ 'ਤੇ ਕੁੱਲ 5 ਸ਼ੂਟਰ ਆਏ ਸਨ ਜਿਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਸਨ।