ਚੰਡੀਗੜ੍ਹ:ਕਾਂਗਰਸ ਦੇ ਸੀਨੀਅਰ ਵਿਧਾਇਕ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿਰਫ਼ ਆਪਣੀ ਸਿਆਸੀ ਪੂਰਤੀ ਲਈ ਪੂਰੇ ਦੇਸ਼ ਵਿਚ 'ਝੂਠੇ' ਦਿੱਲੀ ਮਾਡਲ Big statement of Pratap Bajwa on Delhi model ਨੂੰ ਪੇਸ਼ ਕਰਨ ਅਤੇ ਵੇਚਣ ਲਈ ਵੱਡੇ ਪੱਧਰ 'ਤੇ ਪ੍ਰਚਾਰ ਮੁਹਿੰਮਾਂ ਵਿਚ ਸ਼ਾਮਲ ਹੋਣ ਲਈ ਆਲੋਚਨਾ ਕੀਤੀ ਹੈ। MLA Pratap Bajwa verbally attacked Arvind Kejriwal
ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੀ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ 2020-2021 ਦੀ ਸਰਵੇਖਣ ਰਿਪੋਰਟ ਨੇ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਦੇ ਪ੍ਰਮੁੱਖ ਰਾਜਾਂ ਵਿੱਚ ਸਭ ਤੋਂ ਵਧੀਆ ਮੰਨਿਆ ਹੈ। ਮੰਤਰਾਲੇ ਨੇ ਵੱਖ-ਵੱਖ ਮਾਪਦੰਡਾਂ 'ਤੇ ਦਰਜਾਬੰਦੀ ਤੋਂ ਪਹਿਲਾਂ ਸਾਰੇ ਰਾਜਾਂ ਦੀ ਸਕੂਲ ਸਿੱਖਿਆ ਪ੍ਰਣਾਲੀ ਦੇ ਵਿਆਪਕ ਵਿਸ਼ਲੇਸ਼ਣ ਦਾ ਨੋਟਿਸ ਲਿਆ । ਸਗੋਂ ਦਿੱਲੀ ਦੇ ਸਕੂਲ ਪੰਜਾਬ ਨਾਲੋਂ ਬਹੁਤ ਪਛੜ ਕੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਦੇ ਨਾਲ-ਨਾਲ ਤੀਜ਼ੇ ਦਰਜੇ 'ਤੇ ਆ ਗਏ ਹਨ। Big statement of Pratap Bajwa on Delhi model
ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਇੰਨੇ ਵਧੀਆ ਪ੍ਰਦਰਸ਼ਨ ਦਾ ਸਿਹਰਾ ਪਿਛਲੀ ਕਾਂਗਰਸ ਸਰਕਾਰ ਅਤੇ ਸੂਬੇ ਦੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ । ਬਾਜਵਾ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ ਕਿ ਇਸ ਸਾਲ ਮਈ ਦੇ ਮਹੀਨੇ ਪ੍ਰਾਇਮਰੀ ਜਮਾਤਾਂ ਦੇ 2021 ਦੇ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) ਨੇ ਵੀ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਨੂੰ ਸਿਖਰ 'ਤੇ ਰੱਖਿਆ ਸੀ। ਬਾਅਦ ਵਿੱਚ ਸਤੰਬਰ ਦੇ ਮਹੀਨੇ ਵਿੱਚ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਰਾਸ਼ਟਰੀ ਸਿੱਖਿਆ ਅਤੇ ਖੋਜ ਸਿਖਲਾਈ ਪ੍ਰੀਸ਼ਦ (ਐੱਨ.ਸੀ.ਈ.ਆਰ.ਟੀ.) ਨੇ ਵੀ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਬਾਕੀ ਸਾਰੇ ਰਾਜਾਂ ਵਿੱਚੋਂ ਸਰਵੋਤਮ ਸ਼੍ਰੇਣੀ ਵਿੱਚ ਰੱਖਿਆ ਸੀ।