ਪੰਜਾਬ

punjab

ETV Bharat / state

'ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਆਪਣੇ ਦਾਦੇ ਦੇ ਜੁਰਮਾਂ ਦੀ ਮਾਫੀ ਮੰਗਣ' - ਬਿਕਰਮ ਮਜੀਠੀਆ

ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆਦੇ ਧਾਰਮਕ ਸਮਾਗਮਾਂ ਵਿੱਚ ਸ਼ਮੂਲੀਅਤ ਉੱਤੋਂ ਉਦੋਂ ਤੱਕ ਪਾਬੰਦੀ ਲਾਵੇ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਦਾਦੇ ਦੇ ਕੀਤੇ ਜੁਰਮਾਂ ਬਦਲੇ ਮੁਆਫੀ ਨਹੀਂ ਮੰਗ ਲੈਂਦੇ।

ਸੁਖਜਿੰਦਰ ਸਿੰਘ ਰੰਧਾਵਾ

By

Published : Sep 15, 2019, 7:40 AM IST

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੂੰ ਕਿਹਾ ਕਿ ਕਿ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਆਪਣੇ ਦਾਦੇ ਸੁੰਦਰ ਸਿੰਘ ਮਜੀਠੀਆ ਦੇ ਪਾਪਾਂ ਲਈ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਮਜੀਠੀਆ ਨੇ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸਿੱਧੀ ਸ਼ਮੂਲੀਅਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਸਾਲ 13 ਅਪ੍ਰੈਲ ਨੂੰ ਜਲਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦੀ ਇੱਕ ਸ਼ਤਾਬਦੀ ਪੂਰੀ ਹੋ ਗਈ ਅਤੇ ਇਸ ਸਾਲ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਨ ਜਿਸ ਕਾਰਨ ਇਹੋ ਵੇਲਾ ਹੈ ਕਿ ਦੋਵੇਂ ਭੈਣ ਭਰਾ ਆਪਣੇ ਦਾਦੇ ਦੇ ਕੀਤੇ ਪਾਪਾਂ ਬਦਲੇ ਮੁਆਫੀ ਮੰਗਣ।

ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਰਸਿਮਰਤ ਤੇ ਬਿਕਰਮ ਦੇ ਧਾਰਮਕ ਸਮਾਗਮਾਂ ਵਿੱਚ ਸ਼ਮੂਲੀਅਤ ਉੱਤੇ ਉਦੋਂ ਤੱਕ ਪਾਬੰਦੀ ਲਗਾਉਣ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਦਾਦੇ ਦੇ ਕੀਤੇ ਜੁਰਮਾਂ ਬਦਲੇ ਮੁਆਫੀ ਨਹੀਂ ਮੰਗ ਲੈਂਦੇ। ਰੰਧਾਵਾ ਨੇ ਕਿਹਾ ਕਿ ਇਤਿਹਾਸਕ ਤੱਥਾਂ ਤੋਂ ਇਹ ਸਾਫ਼ ਜ਼ਾਹਰ ਹੁੰਦਾ ਹੈ ਕਿ ਸੁੰਦਰ ਸਿੰਘ ਮਜੀਠੀਆ ਇਨਾਂ ਦੋਵੇਂ ਘਟਨਾਵਾਂ ਵਿੱਚ ਸਿੱਧੇ ਤੌਰ 'ਤੇ ਸ਼ਮਲ ਸੀ ਅਤੇ ਉਸ ਨੇ ਭਾਰਤੀ ਕ੍ਰਾਂਤੀਕਾਰੀਆਂ ਵਿਰੁੱਧ ਅੰਗਰੇਜ਼ਾਂ ਨਾਲ ਖੜਨ ਦਾ ਫ਼ੈਸਲਾ ਲਿਆ।

ਉਨ੍ਹਾਂ ਕਿਹਾ ਕਿ ਜਦੋਂ ਜਨਰਲ ਡਾਇਰ ਦੀ ਅਗਵਾਈ ਵਾਲੀ ਟੁਕੜੀ ਨੇ ਜਲਿਆਂਵਾਲਾ ਬਾਗ਼ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਮਾਸੂਮ ਲੋਕਾਂ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਇਸ ਘਟਨਾ ਵਿੱਚ ਸੈਂਕੜੇ ਮਾਸੂਮ ਲੋਕ ਮਾਰੇ ਗਏ ਅਤੇ 1200 ਤੋਂ ਵੱਧ ਜ਼ਖ਼ਮੀ ਹੋਏ ਸਨ।

ABOUT THE AUTHOR

...view details