ਚੰਡੀਗੜ੍ਹ: ਬੀਤੇ ਕੁੱਝ ਦਿਨਾ ਤੋਂ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਭਰਤੀ ਰਹੇ ਪੰਜਾਬ ਕੈਬਨਿਟ ਅਤੇ ਸਿਹਤ ਮੰਤਰੀ ਰਹੇ ਬ੍ਰਹਮ ਮਹਿੰਦਰਾ ਦਾ ਹਾਲ ਪੁੱਛਣ ਅਕਾਲੀ ਆਗੂ ਬਿਕਰਮ ਮਜੀਠੀਆ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਹਾਲ ਪੁੱਛਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਬਿਕਰਮ ਮਜੀਠੀਆ - ਅਕਾਲੀ ਆਗੂ ਬਿਕਰਮ ਮਜੀਠੀਆ
ਸਿਹਤ ਮੰਤਰੀ ਰਹੇ ਬ੍ਰਹਮ ਮਹਿੰਦਰਾ ਦਾ ਹਾਲ ਪੁੱਛਣ ਅਕਾਲੀ ਆਗੂ ਬਿਕਰਮ ਮਜੀਠੀਆ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਉਨ੍ਹਾਂ ਦੇ ਜਲਦ ਸਹੀ ਹੋਣ ਦੀ ਕਾਮਨਾ ਕੀਤੀ।
ਫ਼ੋਟੋ
ਉਨ੍ਹਾਂ ਇਸ ਸੰਬੰਧੀ ਟਵੀਟ ਕਰਦਿਆਂ ਬ੍ਰਹਮ ਮਹਿੰਦਰਾ ਨੂੰ ਨੇਕ ਸਿਆਸਤਦਾਨ ਦੱਸਦਿਆਂ ਕਿਹਾ ਕਿ ਹਰ ਪਾਰਟੀ ਦੇ ਆਗੂ ਇਨ੍ਹਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਾਰਥਨਾ ਕਰਦੇ ਹਨ ਕਿ ਉਹ ਜਲਦ ਤੋਂ ਜਲਦ ਤੰਦਰੁਸਤ ਹੋਣ ਤਾਂ ਜੋ ਹੋਰ ਕਈ ਸਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਸਕਣ।