ਪੰਜਾਬ

punjab

ETV Bharat / state

ਕੈਪਟਨ ਸਰਕਾਰ ਅੰਦਰ ਸ਼ੁਰੂ ਹੋਈ ਅੰਡਰਵਰਲਡ ਗੈਂਗਵਾਰ: ਬਿਕਰਮ ਮਜੀਠੀਆ - Shiromani Akali Dal

ਬਿਕਰਮ ਮਜੀਠੀਆ ਨੇ ਕਿਹਾ ਮੰਤਰੀਆਂ ਖ਼ਿਲਾਫ਼ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੇ ਦੋਸ਼ਾਂ ਹੇਠ ਐਫਆਈਆਰਜ਼ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੇ ਨਾਂਅ ਸ਼ਰਾਬ ਮਾਫੀਆ ਘੁਟਾਲੇ ਵਿੱਚ ਸਾਹਮਣੇ ਆਏ ਹਨ।

Bikram Majithia
ਬਿਕਰਮ ਮਜੀਠੀਆ

By

Published : May 13, 2020, 8:52 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਅੰਦਰ ਉੱਚੇ ਅਹੁਦਿਆਂ ਉੱਤੇ ਬੈਠੇ ਸ਼ਰਾਬ ਮਾਫੀਆ ਦੇ ਆਗੂਆਂ ਵਿਚਕਾਰ ਇੱਕ ਖੁੱਲ੍ਹੀ ਜੰਗ ਸ਼ੁਰੂ ਹੋ ਚੁੱਕੀ ਹੈ।

ਪਾਰਟੀ ਨੇ ਕਿਹਾ ਕਿ ਇਹ ਇੱਕ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਰੇਆਮ ਲੁੱਟਣ ਦੀ ਲਾਲਸਾ ਹੈ। ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਜਿਸ ਸਮੇਂ ਲੋਕ ਆਪਣੀ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਤਾਂ ਮੰਤਰੀ ਅਤੇ ਬਾਕੀ ਕਾਂਗਰਸੀ ਆਗੂ ਤਾਲਾਬੰਦੀ ਦੌਰਾਨ ਬਿਪਤਾ ਹੰਢਾ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਦੁਕਾਨਦਾਰਾਂ, ਛੋਟੇ-ਵੱਡੇ ਵਪਾਰੀਆਂ, ਕਰਮਚਾਰੀਆਂ ਅਤੇ ਹੋਰ ਪੰਜਾਬੀਆਂ ਬਾਰੇ ਨਹੀਂ ਸੋਚ ਰਹੇ ਹਨ, ਸਗੋਂ ਉਨ੍ਹਾਂ ਨੂੰ ਸਿਰਫ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਆਪਣੇ ਹਿੱਸੇ ਦੀ ਚਿੰਤਾ ਸਤਾ ਰਹੀ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਮੰਤਰੀਆਂ ਨੂੰ ਜਾਂ ਤਾਂ ਨੈਤਿਕ ਆਧਾਰ 'ਤੇ ਅਸਤੀਫੇ ਦੇਣੇ ਚਾਹੀਦੇ ਹਨ ਜਾਂ ਫਿਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਖ਼ਿਲਾਫ ਭ੍ਰਿਸ਼ਟਾਚਾਰ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੇ ਦੋਸ਼ਾਂ ਹੇਠ ਐਫਆਈਆਰਜ਼ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੇ ਨਾਂਅ ਇਸ ਘੁਟਾਲੇ ਵਿੱਚ ਸਾਹਮਣੇ ਆਏ ਹਨ।

ਇਹ ਵੀ ਪੜੋ: ਮੁੱਖ ਮੰਤਰੀ ਨੇ ਸ਼ਰਾਬ ਦੇ ਠੇਕਿਆਂ ਦੀ ਮਿਆਦ ’ਚ ਵਾਧਾ ਕੀਤਾ ਰੱਦ

ਮਜੀਠੀਆ ਨੇ ਕਿਹਾ ਕੁੱਝ ਸੀਨੀਅਰ ਮੰਤਰੀ ਮੁੱਖ ਸਕੱਤਰ ਦੀ ਮੌਜੂਦਗੀ ਵਾਲੀ ਕੈਬਿਨੇਟ ਮੀਟਿੰਗ ਵਿਚ ਤਾਂ ਬੈਠਣ ਨੂੰ ਤਿਆਰ ਨਹੀਂ ਹਨ, ਪਰ ਉਨ੍ਹਾਂ ਨੂੰ ਉਸ ਸਰਕਾਰ ਦੇ ਮੰਤਰੀ ਮੰਡਲ ਵਿਚ ਬਣੇ ਰਹਿਣ ਉੱਤੇ ਕੋਈ ਉਜ਼ਰ ਨਹੀਂ ਹੈ, ਜਿਸ ਦੇ ਕੈਬਿਨੇਟ ਰਿਕਾਰਡ ਦਾ ਰਖਵਾਲਾ ਉਹੀ ਮੁੱਖ ਸਕੱਤਰ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸੱਚਮੁੱਚ ਕੋਈ ਅਸੂਲ ਹਨ ਤਾਂ ਅਧਿਕਾਰੀ ਨਾਲ ਕੈਬਿਨੇਟ ਮੀਟਿੰਗ ਵਿੱਚ ਬੈਠਣ ਤੋਂ ਇਨਕਾਰ ਕਰਨ ਦੀ ਬਜਾਇ ਜਦ ਤਕ ਮੁੱਖ ਸਕੱਤਰ ਨੂੰ ਹਟਾਇਆ ਨਹੀਂ ਜਾਂਦਾ ਹੈ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਹੌਂਸਲਾ ਵਿਖਾਉਣਾ ਚਾਹੀਦਾ ਹੈ। ਪਰ ਉਹ ਅਜਿਹਾ ਅਸੂਲਾਂ ਵਾਲਾ ਸਟੈਂਡ ਨਹੀਂ ਲੈਣਗੇ।

ABOUT THE AUTHOR

...view details