ਪੰਜਾਬ

punjab

ETV Bharat / state

ਸਰਕਾਰ ਤੋਂ ਡਰੀ ਆਮ ਆਦਮੀ ਪਾਰਟੀ: ਮਜੀਠੀਆ - punjab news

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਅਕਾਲੀ ਦਲ ਨੇ ਹੰਗਾਮਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਤੇ ਸੱਤਾ ਧਿਰ ਨਾਲ ਮਿਲੇ ਹੋਣ ਦਾ ਦੋਸ਼ ਲਾਇਆ।

ਬਿਕਰਮ ਮਜੀਠੀਆ ਅਤੇ ਪਰਮਿੰਦਰ ਢੀਂਡਸਾ

By

Published : Feb 13, 2019, 8:41 PM IST

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ, ਕੈਪਟਨ ਸਰਕਾਰ ਵਿਰੁੱਧ ਕੁੱਝ ਬੋਲਦੀ ਹੈ ਤਾਂ ਉਨ੍ਹਾਂ ਦੇ ਵਿਧਾਇਕਾਂ ਦਾ ਅਸਤੀਫਾ ਮਨਜ਼ੂਰ ਕੀਤਾ ਜਾ ਸਕਦਾ ਹੈ। ਇਸੇ ਡਰ ਤੋਂ ਆਮ ਆਦਮੀ ਪਾਰਟੀ ਸਰਕਾਰ ਦੀ ਹਾਂ ਵਿੱਚ ਹਾਂ ਮਿਲਾਉਣ ਲਈ ਮਜਬੂਰ ਹੈ।

ਬਿਕਰਮ ਮਜੀਠੀਆ ਅਤੇ ਪਰਮਿੰਦਰ ਢੀਂਡਸਾ

ਦੂਜੇ ਪਾਸੇ, ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਸੈਸ਼ਨ ਦੇ ਛੋਟਾ ਹੋਣ 'ਤੇ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਉਹ ਸਪੀਕਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੋਏ ਵਿਧਾਨ ਸਭਾ ਸੈਸ਼ਨਾਂ ਦਾ ਬਿਓਰਾ ਦੇ ਚੁੱਕੇ ਹਨ। ਇਸ ਬਿਓਰੇ 'ਚ ਸਾਫ ਜ਼ਾਹਰ ਹੁੰਦਾ ਹੈ ਕਿ ਕੈਪਟਨ ਸਰਕਾਰ ਦੌਰਾਨ ਵਿਧਾਨ ਸਭਾ ਸੈਸ਼ਨ ਦੀ ਮਿਆਦ ਕਾਫ਼ੀ ਘਟਾ ਦਿੱਤੀ ਗਈ ਹੈ।

ABOUT THE AUTHOR

...view details