ਪੰਜਾਬ

punjab

ETV Bharat / state

Biographies of Sportspersons: ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਪੜ੍ਹਨਗੇ ਨੌਵੀਂ ਤੇ ਦਸਵੀਂ ਦੇ ਵਿਦਿਆਰਥੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਨਗੇ।

Biographies of Balbir Singh Sr., Milkha Singh, Gurbachan Singh Randhawa and Kaur Singh are included in physical education textbooks of class 9 and 10.
Biographies of Sportspersons : ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਪੜ੍ਹਨਗੇ ਨੌਵੀਂ ਤੇ ਦਸਵੀਂ ਦੇ ਵਿਦਿਆਰਥੀ

By

Published : Apr 16, 2023, 5:36 PM IST

ਚੰਡੀਗੜ੍ਹ :ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।

ਇਹ ਵੀ ਪੜ੍ਹੋ:Arvind Kejriwal On Twitter: 'ਜੇਕਰ ਕੇਜਰੀਵਾਲ ਭ੍ਰਿਸ਼ਟ ਹੈ ਤਾਂ ਦੁਨੀਆ ਦਾ ਕੋਈ ਵੀ ਇਨਸਾਨ ਇਮਾਨਦਾਰ ਨਹੀਂ'

ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਇਹ ਵੀ ਪੜ੍ਹੋ:'ਬਾਬਾ ਸਾਹਿਬ ਜੀ ਨੇ ਸਾਨੂੰ ਸਾਡੇ ਹੱਕ ਦਵਾਏ', ਜੋ ਅਸੀਂ ਜ਼ਿੰਦਗੀ 'ਚ ਕਦੇ ਨਹੀਂ ਭਲਾ ਸਕਦੇ, ਨੀਟੂ ਸ਼ਟਰਾਂ ਵਾਲਾ

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

ABOUT THE AUTHOR

...view details