ਚੰਡੀਗੜ੍ਹ :ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਇਸ ਨੂੰ ਲੈ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸਰਮਾ ਨੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਨੇ ਕੇਜਰੀਵਾਲ ਅਤੇ ਰਾਘਵ ਚੱਢਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸੋਗ ਜਿਤਾਇਆ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ 'ਆਪ' ਸਰਕਾਰ ਨੂੰ ਪੰਜਾਬ ਦੀ ਸੁਰੱਖਿਆ ਬਾਰੇ ਘੇਰਿਆ ਵੀ ਹੈ।
ਉਨ੍ਹਾਂ ਕਿਹਾ ਕੇਜਰੀਵਾਲ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ ਉਹ ਪੰਜਾਬ ਨੂੰ ਦਿੱਲੀ ਦੀ ਤਰ੍ਹਾਂ ਚਲਾਉਣਾ ਚਾਹੁੰਦੇ ਹਨ। ਉਨ੍ਹਾਂ ਨੇ 80 ਦੇ ਦਹਾਕੇ ਦਾ ਪੰਜਾਬ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਵਾਪਸ ਲੈਣਾ ਜਾ ਨਾ ਲੈਣਾ ਇਹ ਸਰਕਾਰ ਦੇ ਅਖ਼ਤਿਆਰ ਹੈ ਪਰ ਇਸ ਤਰ੍ਹਾਂ ਸੁਰੱਖਿਆ ਨਾਲ ਜੁੜੀ ਹੋਈ ਨਿੱਜੀ ਗੱਲ ਦਾ ਮੀਡੀਆ 'ਚ ਪ੍ਰਚਾਰ ਕਰਨਾ ਸਰਾਸਰ ਗਲਤ ਹੈ। ਪੰਜਾਬ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।
ਉਨ੍ਹਾਂ ਕਿਹਾ ਮੋਦੀ ਸਰਕਾਰ ਨੇ ਅੱਠ ਸਾਲਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ। ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ। ਉਨ੍ਹਾਂ ਨੇ ਗੱਲਬਾਤ ਦੌਰਾਨ ਮੋਦੀ ਸਰਕਾਰ ਦੇ ਕੀਤੇ ਕੰਮਾਂ ਦਾ ਓਚੇਚੇ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਹਰ ਗਰੀਬ ਨੂੰ ਭੋਜਨ ਅਤੇ ਮਕਾਨ ਦੇਣ ਦਾ ਮੋਦੀ ਸਰਕਾਰ ਨੇ ਕੰਮ ਕੀਤਾ ਹੈ। ਉਨ੍ਹਾਂ ਸਵੱਛਤਾ ਅਭਿਆਨ ਮਿਸ਼ਨ ਤਹਿਤ ਦੇਸ਼ ਵਿੱਚ 11 ਕਰੋੜ ਤੋਂ ਵੱਧ ਪਖਾਨੇ ਬਣਾਏ ਹਨ।
ਆਯੁਸ਼ਮਾਨ ਯੋਜਨਾ: ਜਲ ਜੀਵਨ ਮਿਸ਼ਨ ਤਹਿਤ ਦੇਸ਼ ਭਰ ਦੇ ਲੋਕਾਂ ਦੇ ਲਈ ਘਰ-ਘਰ ਤੱਕ ਪਾਣੀ ਪਹੁਚਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਆਯੁਸ਼ਮਾਨ ਯੋਜਨਾ ਸ਼ੁਰੂ ਕੀਤੀ ਗਈ ਸੀ ਜੋ ਕਿ ਪੰਜਾਬ 'ਚ ਬੰਦ ਪਈ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਨੂੰ ਪੰਜਾਬ 'ਚ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕ ਇਸ ਦਾ ਲਾਭ ਲੈ ਸਕਣ।
ਟੀਕਾਕਰਨ ਮੁਹਿੰਮ ਚਲਾਈ:ਭਾਰਤ 'ਚ ਕੋਰੋਨਾ ਮਹਾਂਮਾਰੀ ਆਉਣ 'ਤੇ ਮੋਦੀ ਸਰਕਾਰ ਨੇ ਟੀਕਾਕਰਨ ਮੁਹਿੰਮ ਚਲਾਈ। ਭਾਰਤ ਦੇ ਹਰ ਨਾਗਰਿਕ ਨੂੰ ਕੋਰੋਨਾ ਦਾ ਟੀਕਾ ਮੁਫਤ 'ਚ ਲਗਾਇਆ ਗਿਆ। ਮੋਦੀ ਸਰਕਾਰ ਦੀ ਅਗਵਾਈ 'ਚ ਭਾਰਤ ਨੇ ਇਹ ਟੀਕਾ ਦੂਜੇ ਦੇਸ਼ਾਂ ਨੂੰ ਵੀ ਭੇਜਿਆ ਭਾਰਤ ਹੀ ਨਹੀਂ ਮੋਦੀ ਸਰਕਾਰ ਨੇ ਹੋਰ ਮੁਲਕਾਂ ਦੇ ਲੋਕਾਂ ਦੀ ਵੀ ਕੋਰੋਨਾ ਨਾਲ ਲੜਨ 'ਚ ਮਦਦ ਕੀਤੀ।