ਚੰਡੀਗੜ੍ਹ: ਪੰਜਾਬ ਕੈਬਨਿਟ ਵਲੋਂ ਅੱਜ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਹੈ। ਜੋ ਕਿ 1 ਜੁਲਾਈ ਤੋਂ 31 ਮਾਰਚ 2023 ਤੱਕ ਲਾਗੂ ਹੋਵੇਗੀ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸਰਕਾਰ ਵਲੋਂ ਨਵੀਂ ਆਬਕਾਰੀ ਨੀਤੀ ਤਹਿਤ ਪੰਜਾਬ 'ਚ ਸ਼ਰਾਬ ਸਸਤੀ ਕੀਤੀ ਜਾਵੇਗੀ। ਸਰਕਾਰ ਦੀ ਇਹ ਆਬਕਾਰੀ ਨੀਤੀ ਹਾਲੇ ਲੱਗੂ ਨਹੀਂ ਹੋਈ ਪਰ ਵਿਰੋਧੀਆਂ ਵਲੋਂ ਇਸ ਨੂੰ ਲੈਕੇ ਸਰਕਾਰ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ।
ਮਨਜਿੰਦਰ ਸਿਰਸਾ ਨੇ ਚੁੱਕੇ ਸਵਾਲ: ਇਸ 'ਤੇ ਭਾਜਪਾ ਵਲੋਂ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਦਿਆਂ ਸਰਕਾਰ ਦੀ ਮੰਸ਼ਾ 'ਤੇ ਸਵਾਲ ਚੁੱਕੇ ਹਨ। ਭਾਜਪਾ ਆਗੂ ਮਨਜਿੰਦਰ ਸਿਰਸਾ ਅਤੇ ਹੋਰ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕਰਦਿਆਂ 'ਆਪ' ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਹਨ। ਇਸ ਦੇ ਚੱਲਦਿਆਂ ਮਨਜਿੰਦਰ ਸਿਰਸਾ ਦਾ ਕਹਿਣਾ ਕਿ 'ਆਪ' ਪੰਜਾਬ ਸੂਬੇ ਦੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਕੁਝ ਚੁਣੇ ਹੋਏ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ 'ਚ ਆਬਕਾਰੀ ਦੇ ਦਿੱਲੀ ਮਾਡਲ ਦੀ ਨਕਲ ਕਰ ਰਹੀ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਇੰਡੋ ਸਪਿਰਿਟਸ ਅਤੇ ਬ੍ਰਿੰਡਕੋ ਸਪਿਰਿਟਸ ਵਰਗੀਆਂ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਤਿਆਰ ਕੀਤੀ ਗਈ ਹੈ।
'ਮਨੀਸ਼ ਸਿਸੋਦੀਆ ਘਰ ਕੀਤੀ ਮੀਟਿੰਗ': ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸ ਨਵੀ ਆਬਕਾਰੀ ਨੀਤੀ ਦਾ ਵਿਰੋਧ ਕੀਤਾ ਤਾਂ 30 ਮਈ ਨੂੰ ਸ਼ਾਮ 4 ਵਜੇ ਅਧਿਕਾਰੀਆਂ ਨੂੰ ਮਨੀਸ਼ ਸਿਸੋਦੀਆ ਦੇ ਘਰ ਤਲਬ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨਾਲ ਮਨੀਸ਼ ਸਿਸੋਦੀਆ,ਵਿਜੇ ਨਾਇਰ ,ਹਰਪਾਲ ਚੀਮਾ ,ਰਾਘਵ ਚੱਢਾ, ਦਿਨੇਸ਼ ਅਰੋੜਾ ਅਤੇ ਉਪਰੋਕਤ ਸ਼ਰਾਬ ਕਾਰੋਬਾਰੀ ਵੀ ਸ਼ਾਮਲ ਹਏ ਸਨ।
ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਦਰਜ: ਮਨਜਿੰਦਰ ਸਿਰਸਾ ਦਾ ਕਹਿਣਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਫੈਲੇ ਇਸ ਭ੍ਰਿਸ਼ਟਾਚਾਰ ਦੇ ਖਿਲਾਫ ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਟਰਾਂਸਪੋਰਟ ਅਤੇ ਵਾਤਾਵਰਨ ਮੰਤਰੀ ਕੈਲਾਸ਼ ਗਹਿਲੋਤ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਹੋਰਾਂ 'ਤੇ ਦਿੱਲੀ ਵਿੱਚ ਸ਼ਰਾਬ ਦੇ ਥੋਕ ਵਿਕਰੇਤਾਵਾਂ ਨੂੰ ਗਲਤ ਲਾਭ ਅਤੇ ਪੱਖ ਦੇਣ ਦੇ ਦੋਸ਼ ਲਾਏ ਹਨ।
'ਆਪ ਦੇ ਚੁਣੇ ਹੋਏ ਲੋਕਾਂ ਨੂੰ ਫਾਇਦਾ': ਸਿਰਸਾ ਨੇ ਟਵੀਟ 'ਚ ਫਾਈਲ ਦੀ ਕਾਪੀ ਸ਼ੇਅਰ ਕਰਦਿਆਂ ਕਿਹਾ ਕਿ ਆਪ ਦੀ ਦਿੱਲੀ ਦੇ ਵਸੀਲਿਆਂ ਦੀ ਰਣਨੀਤਕ ਲੁੱਟ ਅਤੇ ਇਸ ਦਰਜ਼ੇ ਦੀ ਆਬਕਾਰੀ ਨੀਤੀ ਰਾਹੀਂ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਉਨ੍ਹਾਂ ਦੀ ਯੋਜਨਾ ਹੈ ਜਿਸਦਾ ਫਾਇਦਾ 'ਆਪ' ਦੇ ਚੁਣੇ ਹੋਏ ਲੋਕਾਂ ਨੂੰ ਹੋਵੇਗਾ।