ਚੰਡੀਗੜ੍ਹ ਡੈਸਕ :ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਪਾਰਟੀ ਪੱਧਰ ਨੂੰ ਲੈ ਕੇ ਵੱਡੇ ਬਦਲਾਅ ਕੀਤਾ ਹੈ। ਬੀਜੇਪੀ ਦੀ ਪੰਜਾਬ ਇਕਾਈ ਦੇ ਹੁਣ ਸੁਨੀਲ ਜਾਖੜ ਪ੍ਰਧਾਨ ਚੁਣੇ ਗਏ ਹਨ। ਹਾਲਾਂਕਿ ਕੱਲ੍ਹ ਸਾਰਾ ਦਿਨ ਇਹ ਚਰਚਾ ਰਹੀ ਕਿ ਅਸ਼ਵਨੀ ਸ਼ਰਮਾ ਵੱਲੋਂ ਅਸਤੀਫਾ ਦਿੱਤਾ ਗਿਆ ਹੈ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਇਨ੍ਹਾਂ ਖਬਰਾਂ ਨੂੰ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫਵਾਹਾਂ ਦੱਸਿਆ ਸੀ।
ਸੁਨੀਲ ਜਾਖੜ ਪ੍ਰਧਾਨ :ਜਾਣਕਾਰੀ ਮੁਤਾਬਿਕ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਉਣਾ ਬੀਜੇਪੀ ਵੱਲੋਂ ਸੂਬੇ ਵਿੱਚ ਲਏ ਗਏ ਵੱਡੇ ਫੈਸਲਿਆਂ ਤੋਂ ਬਾਅਦ ਲਿਆ ਗਿਆ ਹੈ। ਇਹ ਵੀ ਚਰਚਾ ਹੈ ਕਿ ਬੀਜੇਪੀ ਆਉਣ ਵਾਲੇ ਦਿਨਾਂ ਵਿੱਚ ਸੂਬੇ ਅੰਦਰ ਹੋਰ ਵੀ ਕਈ ਵੱਡੇ ਬਦਲਾਅ ਕਰਨ ਜਾ ਰਹੀ ਹੈ। ਦਰਅਸਲ, ਬੀਜੇਪੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਨੀਲ ਜਾਖੜ ਦੇ ਰੂਪ ਵਿੱਚ ਇਕ ਹੋਰ ਸਿਆਸੀ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ। ਬੀਜੇਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਰੂਪ ਵਿੱਚ ਸੁਨੀਲ ਜਾਖੜ ਦਾ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਚਿਹਰਾ ਵੀ ਕਈ ਇਸ਼ਾਰੇ ਕਰਦਾ ਹੈ। ਕਿਉਂਕਿ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹੋਣ ਕਰਕੇ ਬੀਜੇਪੀ ਨੂੰ 2024 ਦੀਆਂ ਚੋਣਾਂ ਵਿੱਚ ਫਾਇਦਾ ਕਰ ਸਕਦਾ ਹੈ।