ਚੰਡੀਗੜ੍ਹ:‘ਆਮ ਆਦਮੀ ਪਾਰਟੀ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਬਾਰੇ ਹੈਰਾਨੀਜਨਕ ਖਬਰ ਸਾਹਮਣੇ ਆ ਰਹੀ ਹੈ। ਸੰਗਰੂਰ ਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਦੇ ਮਾਣਯੋਗ ਜੱਜ ਗੁਰਭਿੰਦਰ ਸਿੰਘ ਜੌਹਲ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਨੌਂ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਦੱਸਿਆ ਕਿ ਸਾਲ 2008 'ਚ ਅਮਨ ਅਰੋੜਾ ਤੇ 8 ਵਿਅਕਤੀਆਂ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਸੀ, ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਅਮਨ ਅਰੋੜਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਦੇਸ਼ ਦੀ ਨਿਆਇਕ ਪ੍ਰਣਾਲੀ 'ਤੇ ਸਾਨੂੰ ਪੂਰਾ ਯਕੀਨ ਹੈ। ਉਨ੍ਹਾਂ ਕਿਹਾ ਕਿ ਰੱਬ ਦੇ ਘਰ ਦੇਰ ਹੈ ਹਨੇਰ ਨਹੀਂ, ਅਸੀਂ ਹਾਈ ਕੋਰਟ 'ਚ ਪਟੀਸ਼ਨ ਦਾਖਲ ਕਰਾਂਗੇ, ਜੋ ਵੀ ਮਾਣਯੋਗ ਉਚ ਅਦਾਲਤ ਦਾ ਫੈਸਲਾ ਆਵੇਗਾ ਤਾਂ ਅਸੀਂ ਮਨਜ਼ੂਰ ਕਰਾਂਗੇ।
'ਮੇਰੇ ਜੀਜਾ ਰਾਜਿੰਦਰ ਦੀਪਾ ਨੇ ਮੇਰੇ ਮਾਤਾ ਨੂੰ ਅੰਦਰ ਬੰਦ ਕਰਕੇ ਸੱਟ ਮਾਰਨ ਦੀ ਕੀਤੀ ਸੀ ਕੋਸ਼ਿਸ਼':ਇਸੇ ਦੌਰਾਨ ਉਨ੍ਹਾਂ ਦੱਸਿਆ ਕਿ 2008 'ਚ ਮੇਰੇ ਜੀਜਾ ਰਾਜਿੰਦਰ ਦੀਪਾ ਨੇ ਮੇਰੇ ਮਾਤਾ ਨੂੰ ਅੰਦਰ ਬੰਦ ਕਰਕੇ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਅਸੀਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੌਰਾਨ ਮੇਰੇ ਵੀ ਸੱਟਾਂ ਵੱਜੀਆਂ, ਮੇਰੇ ਸਿਰ ਵਿੱਚ ਟਾਂਕੇ ਵੀ ਲੱਗੇ ਸਨ ਅਤੇ ਕਈ ਦਿਨ ਹਸਪਤਾਲ ਵਿੱਚ ਦਾਖਲ ਵੀ ਰਿਹਾ ਸੀ। ਸਾਡੇ ਵੱਲੋਂ ਧਾਰਾ 308 ਤਹਿਤ ਪਰਚਾ ਦਰਜ ਕਰਵਾਇਆ ਗਿਆ ਸੀ।
'2012 ਦੀਆਂ ਚੋਣਾਂ ਤੋਂ ਪਹਿਲਾਂ ਸਾਡਾ ਆਪਸ ਵਿੱਚ ਹੋ ਗਿਆ ਸੀ ਰਾਜ਼ੀਨਾਮਾ':ਉਨ੍ਹਾਂ ਦੱਸਿਆ ਕਿ 2012 ਦੀਆਂ ਚੋਣਾਂ ਤੋਂ ਪਹਿਲਾਂ ਸਾਡਾ ਆਪਸ ਵਿੱਚ ਰਾਜ਼ੀਨਾਮਾ ਹੋ ਗਿਆ ਸੀ ਕਿਉਂਕਿ ਦੀਪਾ ਨੂੰ ਮਹਿਸੂਸ ਹੋਇਆ ਸੀ ਕਿ ਰਾਜ਼ੀਨਾਮਾ ਹੋਇਆ ਤਾਂ 2012 ਦੀਆਂ ਚੋਣਾਂ ਦੀ ਟਿਕਟ ਸਾਨੂੰ ਦੋਵਾਂ ਨੂੰ ਨਹੀਂ ਮਿਲੇਗੀ। ਜਦੋਂ ਮੈਨੂੰ ਟਿਕਟ ਮਿਲ ਗਈ ਤਾਂ ਉਹ ਰਾਜ਼ੀਨਾਮੇ ਤੋਂ ਮੁਕਰ ਗਿਆ। ਜਿਸ ਤੋਂ ਬਾਅਦ ਉਸਨੇ ਇਕ ਕੰਪਲੇਟ ਕਰ ਦਿੱਤੀ ਜਿਸ ਤੇ ਤਹਿਤ 'ਤੇ ਅੱਜ ਮਾਣਯੋਗ ਅਦਾਲਤ ਨੇ ਮੇਰੇ 85 ਸਾਲਾ ਮਾਤਾ ਜੀ ਸਣੇ ਸਾਨੂੰ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।
ਕੀ ਹੈ ਮਾਮਲਾ:ਸੰਗਰੂਰ ਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਦੇ ਮਾਣਯੋਗ ਜੱਜ ਗੁਰਭਿੰਦਰ ਸਿੰਘ ਜੌਹਲ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਨੌਂ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਦੱਸਿਆ ਕਿ ਸਾਲ 2008 'ਚ ਅਮਨ ਅਰੋੜਾ ਤੇ 8 ਵਿਅਕਤੀਆਂ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਸੀ, ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ।