ਪੰਜਾਬ

punjab

ETV Bharat / state

ਕੈਬਿਨੇਟ ਮੰਤਰੀ ਨੇ ਕੀਤੀ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨਾਲ ਸਮੀਖਿਆ ਮੀਟਿੰਗ

ਕੈਬਿਨੇਟ ਮੰਤਰੀ ਅਰੁਣਾ ਚੌਧਰੀ ਵੱਲੋਂ ਜ਼ਿਲ੍ਹਾਂ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਖੁਦ 2 ਮਹੀਨਿਆਂ ਬਾਅਦ ਕਰਨਗੇ ਮੀਟਿੰਗ।

ਕੈਬਿਨੇਟ ਮੰਤਰੀ ਅਰੁਣਾ ਚੌਧਰੀ

By

Published : Jun 15, 2019, 7:08 AM IST

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਾਂ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮੇਟੀ ਰੂਮ ਵਿੱਚ ਚੱਲੀ ਮੈਰਾਥਨ ਮੀਟਿੰਗ ਦੌਰਾਨ ਚੌਧਰੀ ਨੇ ਹਰ ਸਕੀਮ ਦੀ ਸਮੀਖਿਆ ਕੀਤੀ ਅਤੇ ਫ਼ੈਸਲਾ ਕੀਤਾ ਕਿ ਉਹ ਖੁੱਦ 2 ਮਹੀਨਿਆਂ ਬਾਅਦ ਇਸੇ ਤਰ੍ਹਾਂ ਜ਼ਿਲ੍ਹਾਂ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਕਰਨਗੇ, ਜਦਕਿ ਵਿਭਾਗ ਦੇ ਉਚ ਅਧਿਕਾਰੀ ਹਰ ਮਹੀਨੇ ਮੀਟਿੰਗ ਲਿਆ ਕਰਨਗੇ।
ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਕਿਉਂਕਿ ਇਹ ਸਭ ਤੋਂ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਵਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਜਾਂ ਅਪਰਾਧ ਤੋਂ ਬਾਅਦ ਪੀੜਤ ਲਈ ਬਣਾਏ ਗਏ 'ਵਨ ਸਟਾਪ ਸੈਂਟਰ' ਦੀ ਕਾਰਜਸ਼ੈਲੀ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ।
ਉਨ੍ਹਾਂ ਨੂੰ ਦੱਸਿਆ ਗਿਆ ਕਿ ਹਾਲੇ ਪੰਜ ਜ਼ਿਲ੍ਹਿਆਂ ਵਿੱਚ ਇਨ੍ਹਾਂ ਸੈਂਟਰਜ਼ ਦੀ ਉਸਾਰੀ ਨਿਰਮਾਣ ਅਧੀਨ ਹੈ ਜਿਸ ਕਾਰਨ ਇਨ੍ਹਾਂ ਨੂੰ ਆਰਜ਼ੀ ਤੌਰ 'ਤੇ ਹਸਪਤਾਲਾਂ ਵਿੱਚ ਚਲਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੀੜਤ ਦੀ ਸ਼ਨਾਖਤ ਗੁਪਤ ਰੱਖੀ ਜਾਵੇ ਅਤੇ ਉਨ੍ਹਾਂ ਦੀ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਮੱਦਦ ਕਰਨੀ ਯਕੀਨੀ ਬਣਾਈ ਜਾਵੇ।
ਆਂਗਣਵਾੜੀ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਕਮੀਆਂ ਦੀ ਸਮੀਖਿਆ ਕਰਦਿਆਂ ਚੌਧਰੀ ਨੇ ਇਨ੍ਹਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਲੋੜੀਂਦੇ ਰਾਸ਼ਨ ਅਤੇ ਉਨ੍ਹਾਂ ਦੇ ਡਾਈਟ ਸ਼ਡਿਊਲ ਬਾਰੇ ਚਰਚਾ ਕਰਦਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਖੁਰਾਕ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।

ABOUT THE AUTHOR

...view details