ਪੰਜਾਬ

punjab

ETV Bharat / state

ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਟਵੀਟ, ਹਾਲੇ ਨਹੀਂ ਖੁੱਲ੍ਹਣਗੇ ਇਹ ਸਕੂਲ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਕਿ ਹੈ ਕਿ ਕੱਲ੍ਹ ਤੋਂ ਸਾਰੇ ਸੂਬਿਆਂ ਦੇ ਨਿੱਜੀ ਤੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ, ਪਰ ਜਿਹੜੇ ਇਲਾਕੇ ਹਾਲੇ ਵੀ ਪ੍ਰਭਾਵਿਤ ਹਨ, ਉਨ੍ਹਾਂ ਸਕੂਲਾਂ ਵਿੱਚ ਫਿਲਹਾਲ ਛੁੱਟੀਆਂ ਰਹਿਣਗੀਆਂ।

Cabinet Minister Harjot Bains tweeted about school holidays in Punjab
ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਾਰੇ ਸਕੂਲ, ਪਰ ਇਨ੍ਹਾਂ ਵਿੱਚ ਰਹਿਣਗੀਆਂ ਛੁੱਟੀਆਂ

By

Published : Jul 16, 2023, 12:58 PM IST

ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਵੱਲੋਂ ਪਹਿਲਾਂ ਇਹ ਹੁਕਮ 13 ਜੁਲਾਈ ਤਕ ਲਾਗੂ ਕੀਤੇ ਗਏ ਸਨ, ਪਰ ਸਥਿਤੀ ਕਾਬੂ ਹੇਠ ਨਾ ਹੁੰਦੀ ਦੇਖ ਛੁੱਟੀਆਂ ਦੀ ਮਿਆਦ ਵਧਾ ਕੇ 16 ਜੁਲਾਈ ਤਕ ਕਰ ਦਿੱਤੀ ਗਈ ਸੀ। ਹੁਣ ਇਨ੍ਹਾਂ ਛੁੱਟੀਆਂ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਟਵੀਟ ਜਾਰੀ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਾਰੇ ਸੂਬਿਆਂ ਵਿੱਚ ਸਕੂਲ ਆਮ ਵਾਂਗ ਖੁੱਲ੍ਹਣਗੇ, ਪਰ ਜਿਹੜੇ ਸਕੂਲ ਇਸ ਕੁਦਰਤੀ ਆਫਤ ਦੀ ਲਪੇਟ ਵਿੱਚ ਆਏ ਹਨ, ਉਹ ਹਾਲੇ ਨਹੀਂ ਖੁੱਲ੍ਹਣਗੇ।

ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ। : ਕੈਬਨਿਟ ਮੰਤਰੀ ਹਰਜੋਤ ਬੈਂਸ

ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ :ਮੰਤਰੀ ਹਰਜੋਤ ਬੈਂਸ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਜਿਹੜੇ ਇਲਾਕਿਆਂ ਦੇ ਸਕੂਲ ਇਸ ਕੁਦਰਤੀ ਆਫਤ ਦੀ ਲਪੇਟ ਵਿੱਚ ਆ ਕੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਸਕੂਲਾਂ ਵਿੱਚ ਪਾਣੀ ਖੜ੍ਹਾ ਹੈ, ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾ ਨੁਕਸਾਨੀਆਂ ਗਈਆਂ ਹਨ, ਉਹ ਸਕੂਲਾਂ ਵਿੱਚ ਫਿਲਹਾਲ ਛੁੱਟੀਆਂ ਰਹਿਣਗੀਆਂ। ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਚਾਇਤ, ਸਥਾਨਕ ਸਰਕਾਰ, ਸਿੱਖਿਆ, ਸਿੰਚਾਈ, ਲੋਕ ਨਿਰਮਾਣ ਜਾਂ ਹੋਰ ਵਿਭਾਗਾਂ ਨਾਲ ਰਾਬਤਾ ਕਾਇਮ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ ਜਾਂ ਨਹੀਂ।

ABOUT THE AUTHOR

...view details