ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਹੇ ਨੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਗਰਾਊਂਡ ਜ਼ੀਰੋ ਉੱਤੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤਾ ਹਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਬੈਂਸ ਆਪਣੇ ਹਲਕੇ ਵਿੱਚ ਤਿੰਨ ਦਿਨ ਪਹਿਲਾਂ ਮਦਦ ਲਈ ਪਹੁੰਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਜ਼ਹਿਰੀਲੇ ਸੱਪ ਨੇ ਡੱਸ ਲਿਆ।
Minister Harjot Bains bitten snake: ਹੜ੍ਹ 'ਚ ਲੋਕਾਂ ਦੀ ਸਾਰ ਲੈਣ ਗਏ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ, ਹਾਲਤ ਖਤਰੇ ਤੋਂ ਬਾਹਰ - minister of Punjab was bitten by a snake
Minister Harjot Bains bitten snake: ਰੋਪੜ ਵਿੱਚ ਹੜ੍ਹ ਦੀ ਮਾਰ ਨਾਲ ਜੂਝ ਰਹੇ ਲੋਕਾਂ ਦੀ ਧਰਾਤਲ ਉੱਤੇ ਪਹੁੰਚ ਕੇ ਸਾਰ ਲੈਣ ਗਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸ ਲਿਆ। ਮਾਮਲਾ ਤਿੰਨ ਦਿਨ ਪਹਿਲਾਂ ਦਾ ਹੈ ਅਤੇ ਹਰਜੋਤ ਬੈਂਸ ਨੇ ਆਪਣੀ ਸਿਹਤਯਾਬੀ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਸਿਹਤਯਾਬੀ ਸਬੰਧੀ ਟਵੀਟ: ਦੱਸ ਦਈਏ ਮੰਤਰੀ ਹਰਜੋਤ ਬੈਂਸ ਨੇ ਸੱਪ ਦੇ ਡੱਸਣ ਅਤੇ ਹੁਣ ਸਿਹਤਯਾਬੀ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਕਰੀਬ ਤਿੰਨ ਦਿਨ ਪਹਿਲਾਂ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਜਦੋਂ ਗਏ ਤਾਂ ਉਨ੍ਹਾਂ ਨੂੰ ਜ਼ਹਿਰੀਲੇ ਸੱਪ ਨੇ ਡੱਸ ਲਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲਿਆ। ਹਰਜੋਤ ਬੈਂਸ ਮੁਤਾਬਿਕ ਹੁਣ ਉਨ੍ਹਾਂ ਦੇ ਸਾਰੇ ਟੈਸਟ ਠੀਕ ਆਏ ਹਨ ਅਤੇ ਜ਼ਹਿਰ ਦਾ ਅਸਰ ਵੀ ਘਟ ਗਿਆ ਹੈ। ਬੈਂਸ ਨੇ ਅੱਗੇ ਕਿਹਾ ਕਿ ਉਹ ਮੁੜ ਤੋਂ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਹਾਜ਼ਿਰ ਹੋਣਗੇ।
- Firozpur Flood Update: ਦਰਿਆਵਾਂ ਦੇ ਪਾਣੀ ਨੇ ਫਿਰੋਜ਼ਪੁਰ 'ਚ ਮਚਾਇਆ ਕਹਿਰ, ਲੋਕਾਂ ਨੇ ਕੀਤੀ ਮਦਦ ਦੀ ਅਪੀਲ
- Punjab Floods: ਪਾਣੀ ਦੇ ਤੇਜ਼ ਵਹਾਅ 'ਚ ਰੁੜੇ ਦੋ ਨੌਜਵਾਨ, ਇੱਕ ਦੀ ਬਚਾਈ ਲੋਕਾਂ ਨੇ ਜਾਨ, ਇੱਕ ਲਾਪਤਾ
- Protest against smart meters: ਸਮਾਰਟ ਮੀਟਰ ਲਗਾਉਣ ਦੇ ਵਿਰੋਧ 'ਚ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ
‘ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।...’ -ਹਰਜੋਤ ਬੈਂਸ,ਕੈਬਨਿਟ ਮੰਤਰੀ