ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Panchayat Minister Laljit Singh Bhullar) ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇੱਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।
Dissolution of panchayats: ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ ਦੀ ਵਾਪਸੀ ਉੱਤੇ ਮੰਤਰੀ ਲਾਲਜੀਤ ਭੁੱਲਰ ਦਾ ਬਿਆਨ, ਕਿਹਾ-ਤਕਨੀਕੀ ਖ਼ਾਮੀਆਂ ਕਰਕੇ ਲਿਆ ਗਿਆ ਫੈਸਲਾ - Panchayat Elections
ਪੰਜਾਬ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ ਉੱਤੇ ਯੂ-ਟਰਨ ਲਏ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਖ਼ਰਾਬੀ ਕਾਰਣ ਪੰਚਾਇਤਾਂ ਭੰਗ (Dissolution of Panchayats due to technical failure) ਕਰਨ ਦਾ ਫੈਸਲਾ ਵਾਪਿਸ ਲਿਆ ਗਿਆ ਹੈ।
Published : Aug 31, 2023, 10:41 PM IST
ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ: ਲਾਲਜੀਤ ਭੁੱਲਰ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅੱਧਵਾਟੇ ਹੀ ਰੁਕ ਗਿਆ ਸੀ।
- Dissolution of panchayats: ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲਏ ਜਾਣ ਮਗਰੋ ਦੋ ਅਫਸਰਾਂ ਉੱਤੇ ਡਿੱਗੀ ਗਾਜ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
- Panchayats Dissolution: ਮੁੜ ਆਪਣੇ ਫੈਸਲੇ 'ਤੇ ਸਰਕਾਰ ਨੇ ਲਿਆ U ਟਰਨ, ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ
- FIR ON FILM ACTOR: ਸਿੱਖ ਕਕਾਰਾਂ ਦੀ ਬੇਅਦਬੀ ਨੂੰ ਲੈਕੇ ਫਿਲਮ ਯਾਰੀਆਂ 2 ਦੇ ਅਦਾਕਾਰ, ਨਿਰਦੇਸ਼ਕ ਤੇ ਨਿਰਮਾਤਾ 'ਤੇ ਪਰਚਾ ਦਰਜ
ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ (Panchayat Elections) ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। (ਪ੍ਰੈੱਸ ਨੋਟ)