ਚੰਡੀਗੜ੍ਹ: ਕੋਰੋਨਾ ਤੋਂ ਪੀੜਤ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਚੱਲਦਿਆਂ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਮੰਤਰੀ ਰਾਜਿੰਦਰ ਬਾਜਵਾ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਬੀਤੀ 14 ਜੁਲਾਈ ਨੂੰ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।