ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਬਾਜਵਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਬਾਜਵਾ ਦੇ ਘਰ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਹੁਣ ਮੰਤਰੀ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਕੋਰੋਨਾ ਟੈਸਟ ਹੋਵੇਗਾ।
ਤ੍ਰਿਪਤ ਬਾਜਵਾ ਨੂੰ ਹੋਇਆ ਕੋਰੋਨਾ, ਕੈਪਟਨ ਨੇ ਚੰਗੀ ਸਿਹਤ ਲਈ ਕੀਤੀ ਅਰਦਾਸ - ਪੰਚਾਇਤ ਵਿਭਾਗ ਦੇ ਡਾਇਰੈਕਟਰ
ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੇ ਬਾਜਵਾ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।
ਕੈਬਿਨੇਟ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ
ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕੈਬਿਨੇਟ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਦੱਸ ਦੇਈਏ ਤ੍ਰਿਪਤ ਰਾਜਿੰਦਰ ਬਾਜਵਾ ਪਿਛਲੇ ਦਿਨੀਂ ਕੋਰੋਨਾ ਸੰਕਰਮਿਤ ਹੋਏ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੇ ਸੰਪਰਕ ਵਿੱਚ ਆਏ ਸਨ।
Last Updated : Jul 14, 2020, 8:17 PM IST