ਚੰਡੀਗੜ੍ਹ: ਭਾਜਪਾ ਵੱਲੋਂ ਅਕਾਲੀਆਂ ਨੂੰ ਇੱਕ ਵੀ ਟਿਕਟ ਨਾ ਦੇਣ ਤੋਂ ਬਾਅਦ ਕਿਹਾ ਅਕਾਲੀ ਦਲ ਲਗਾਤਾਰ ਇੱਕ ਹੀ ਰਾਗ ਅਲਾਪ ਰਹੀ ਹੈ ਕਿ ਉਨ੍ਹਾਂ ਨੂੰ CAA ਦਾ ਵਿਰੋਧ ਕਰਨ ਕਰਕੇ ਟਿਕਟ ਨਹੀਂ ਦਿੱਤੀ ਗਈ। ਇਸ ਬਾਰੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਭਾਜਪਾ ਹੁਣ ਅਕਾਲੀਆਂ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੀ ਤੇ ਅਕਾਲੀ ਦਲ CAA ਨੂੰ ਮੁੱਦਾ ਬਣਾ ਕੇ ਚੀਚੀ ਕੱਟ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਹੀ ਹੈ।
'CAA ਨੂੰ ਮੁੱਦਾ ਬਣਾ ਚੀਚੀ ਕੱਟ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਿਹੈ ਅਕਾਲੀ ਦਲ' - delhi assembly elections
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਇੱਕ ਵੀ ਟਿਕਟ ਨਹੀਂ ਦਿੱਤੀ ਜਿਸ ਨੂੰ ਲੈ ਕੇ ਭਾਜਪਾ ਦਾ ਕਹਿਣਾ ਹੈ ਕਿ CAA ਦੇ ਵਿਰੋਧ ਦੇ ਚੱਲਦਿਆਂ ਭਾਜਪਾ ਨੇ ਉਨ੍ਹਾਂ ਨੂੰ ਇੱਕ ਵੀ ਟਿਕਟ ਨਹੀਂ ਦਿੱਤੀ। ਇਸ ਸਬੰਧੀ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ।
ਤ੍ਰਿਪਤ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਨੇ ਬਰਗਾੜੀ ਕਾਂਡ ਤੋਂ ਬਾਅਦ ਸਿੱਖ ਸੰਗਤ, ਵਿਧਾਨ ਸਭਾ, ਜ਼ਿਮਨੀ ਪੰਚਾਇਤੀ ਚੋਣਾਂ ਦੇ ਵਿੱਚ ਰਿਜੈਕਟ ਕੀਤਾ ਹੈ। ਇਸ ਦੇ ਨਾਲ ਹੀ ਕੈਬਿਨੇਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੂੰ ਹਰਸਿਮਰਤ ਕੌਰ ਬਾਦਲ ਨੂੰ ਵੀ ਕੇਂਦਰ ਦੀ ਸਰਕਾਰ ਵਿੱਚੋਂ ਬਾਇੱਜ਼ਤ ਵਾਪਿਸ ਬੁਲਾ ਲੈਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਵੀ ਭਾਜਪਾ ਨੇ ਬੇਇਜ਼ਤੀ ਕਰਕੇ ਕੱਢ ਦੇਣਾ ਹੈ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿਖੇ ਭਾਜਪਾ ਵੱਲੋਂ ਅਕਾਲੀ ਦਲ ਨੂੰ ਇੱਕ ਵੀ ਟਿਕਟ ਨਾ ਦੇਣ 'ਤੇ ਸਿਆਸਤ ਭਖੀ ਹੋਈ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਦਿੱਲੀ ਦੀ ਲੀਡਰਸ਼ਿਪ ਨੂੰ ਖ਼ੁਦ ਮੁਖ਼ਤਿਆਰੀ ਵੀ ਦੇ ਦਿੱਤੀ ਗਈ ਹੈ, ਕਿ ਉਨ੍ਹਾਂ ਨੇ ਜਿਸ ਨੂੰ ਸਮਰਥਨ ਕਰਨਾ ਹੈ ਉਸ ਦਾ ਫ਼ੈਸਲਾ ਉਹ ਖ਼ੁਦ ਕਰਨ। ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਦਿੱਲੀ ਵਿਖੇ ਆਪਣੇ ਸਟਾਰ ਪ੍ਰਚਾਰਕਾਂ ਦੀ ਇੱਕ ਲਿਸਟ ਭੇਜੀ ਗਈ ਸੀ ਜਿਸ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਦੀ ਹੋਰ ਵੀ ਕਿਰਕਰੀ ਹੋ ਰਹੀ ਹੈ।