ਪੰਜਾਬ

punjab

ETV Bharat / state

'ਸਕੂਲ ਸਿੱਖਿਆ ਵਿਭਾਗ ਨੂੰ NSQF ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼' - Cabinet Subcommittee

NSQF Teachers Union: ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜਿਸ 'ਚ ਉਨ੍ਹਾਂ ਦੱਸਿਆ ਕਿ ਇੰਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

NSQF Teachers Union
NSQF Teachers Union

By ETV Bharat Punjabi Team

Published : Jan 16, 2024, 6:50 PM IST

ਚੰਡੀਗੜ੍ਹ: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।

ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ: ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਸਕੂਲ ਸਿੱਖਿਆ ਵਿਭਾਗ ਨੂੰ ਮੁੱਦਿਆਂ ਦੇ ਹੱਲ ਲੱਭਣ ਦੇ ਨਿਰਦੇਸ਼: ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।

ਇੱਕ ਸਾਂਝੀ ਕਮੇਟੀ ਬਣਾਉਣ ਦੀ ਆਖੀ ਗੱਲ: ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ।

ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ: ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।

ABOUT THE AUTHOR

...view details