ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜ੍ਹਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ - capt amarinder singh
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਜੀ ਵੱਲੋ ਦਰਸਾਈ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿੱਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ।
ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਿਸ ਦੀ ਖਾਤਰ ਗੁਰੂ ਸਾਹਿਬ ਨੇ ਆਪਣਾ ਸਰਬੰਸ ਤੱਕ ਵਾਰ ਦਿੱਤਾ।