ਚੰਡੀਗੜ੍ਹ: ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਤੋਂ ਪ੍ਰਧਾਨ ਦਾ ਅਹੁਦਾ ਛੱਡਣ ਦੇ 26 ਦਿਨਾਂ ਬਾਅਦ ਵੀ ਅਜੇ ਤੱਕ ਪਾਰਟੀ ਨੂੰ ਉਨ੍ਹਾਂ ਦਾ ਪ੍ਰਧਾਨ ਨਹੀਂ ਮਿਲਿਆ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਵੱਜੋਂ ਪ੍ਰਿਯੰਕਾ ਗਾਂਧੀ ਦੇ ਨਾਂਅ ਦੀ ਸਿਫਾਰਿਸ਼ ਕੀਤੀ ਹੈ।
ਪ੍ਰਿਯੰਕਾ ਗਾਂਧੀ ਨੂੰ ਬਣਾਇਆ ਜਾਵੇ ਕਾਂਗਰਸ ਦਾ ਪ੍ਰਧਾਨ: ਕੈਪਟਨ - ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਲਈ ਪ੍ਰਿਯੰਕਾ ਗਾਂਧੀ ਦੇ ਨਾਂਅ ਦੀ ਸਿਫਾਰਿਸ਼ ਕੀਤੀ ਹੈ।
ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਕਾਸ ਦੇ ਲਈ ਪ੍ਰਿਯੰਕਾ ਗਾਂਧੀ ਪ੍ਰਧਾਨ ਦੇ ਤੌਰ 'ਤੇ ਸ਼ਾਨਦਾਰ ਵਿਕਲਪ ਹੈ ਤੇ ਪਾਰਟੀ ਇਸ ਦਾ ਸਮਰਥਨ ਕਰੇਗੀ। ਕੈਪਟਨ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਇਸ ਦਾ ਫ਼ੈਸਲਾ ਜਲਦ ਲਿਆ ਜਾਵੇਗਾ। ਇਸ ਤੋਂ ਪਹਿਲਾਂ ਕਾਂਗਰਸ ਦੇ ਮੰਤਰੀ ਸ਼ਸ਼ੀ ਥਰੂਰ ਵੱਲੋਂ ਵੀ ਪ੍ਰਿਯੰਕਾ ਗਾਂਧੀ ਦੇ ਨਾਂਅ 'ਤੇ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਚੁਣੇ ਜਾਣ ਦੀ ਸਿਫਾਰਸ਼ ਕੀਤੀ ਸੀ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾ 'ਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਹੁਲ ਗਾਂਧੀ ਨੇ ਇੱਕ ਪੱਤਰ 'ਚ ਲਿਖਿਆ ਸੀ ਮੈਂ ਕਾਂਗਰਸ ਪ੍ਰਧਾਨ ਵਜੋਂ 2019 ਵਿੱਚ ਹੋਈ ਹਾਰ ਲਈ ਜ਼ਿੰਮੇਵਾਰ ਹਾਂ। ਸਾਡੀ ਪਾਰਟੀ ਦੇ ਭਵਿੱਖ ਲਈ ਜਵਾਬਦੇਹੀ ਜ਼ਰੂਰੀ ਹੈ, ਇਸ ਲਈ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਰਾਹੁਲ ਗਾਂਧੀ ਨੇ ਲਿਖਿਆ ਸੀ ਕਿ ਕਾਂਗਰਸ ਪਾਰਟੀ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਰਾਹੁਲ ਗਾਂਧੀ ਨੂੰ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦਿੱਤੇ 26 ਦਿਨ ਹੋ ਗਏ ਹਨ, ਹਾਲਾਂਕਿ ਕਾਂਗਰਸ ਪਾਰਟੀ 'ਚ ਕਈ ਸੀਨੀਅਰ ਆਗੂ ਮੌਜੂਦ ਹਨ ਪਰ ਇਸ ਦੇ ਬਾਵਜੂਦ ਵੀ ਪਾਰਟੀ ਹਲੇ ਤੱਕ ਪਾਰਟੀ ਪ੍ਰਧਾਨ ਤੋਂ ਵਾਂਝੀ ਚੱਲ ਰਹੀ ਹੈ। ਤੁਹਾਨੂੰ ਦਸ ਦੱਈਏ ਕਿ ਇਸ ਸਮੇਂ ਪ੍ਰਿਯੰਕਾ ਗਾਂਧੀ ਪਾਰਟੀ ਦੇ ਜਨਰਲ ਸੱਕਤਰ ਵੱਜੋਂ ਕੰਮ ਕਰ ਰਹੀ ਹੈ।