ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਦਾ ਸਾਥ ਦੇਣ ਵਾਲੇ ਬਿਆਨ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਨ੍ਹਾਂ ਨੇ ਸੰਵਿਧਾਨਕ ਸਿਧਾਂਤਾ ਨੂੰ ਛਿੱਕੇ ਟੰਗ ਕੇ ਸਿਆਸੀ ਲਾਹਾ ਖੱਟਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਇਕ ਹਫ਼ਤਾ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਚ ਭਾਜਪਾ ਨੂੰ ਆਪਣਾ ਸਮਰਥਨ ਦੇਣ ਤੇ ਆਪਣੇ ਪਹਿਲੇ ਸਟੈਂਡ 'ਤੇ ਅੜਿੱਕਾ ਪਾਉਣ ਦੇ ਫ਼ੈਸਲੇ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਨੇ ਕੁਝ ਸਿਆਸੀ ਲਾਭ ਹਾਸਲ ਕਰਨ ਲਈ ਸੀਏਏ ਨੂੰ ਸੌਦੇਬਾਜ਼ੀ ਦੀ ਤਰ੍ਹਾਂ ਵਰਤਿਆ ਸੀ।
ਉਨ੍ਹਾਂ ਕਿਹਾ, ਇਸ ਵਿਕਾਸ ਨੇ ਅਕਾਲੀਆਂ ਦੇ ਸੁਆਰਥੀ ਇਰਾਦਿਆਂ ਤੇ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦੇ ਹਿੱਸੇ ਵਜੋਂ ਸੱਤਾ ‘ਤੇ ਕਾਬਜ਼ ਰਹਿਣ ਲਈ ਬਾਦਲ ਪਰਿਵਾਰ ਦੀ ਬੇਰੁਖੀ ਨੂੰ ਸਪੱਸ਼ਟ ਤੌਰ‘ ਤੇ ਉਜਾਗਰ ਕਰ ਦਿੱਤਾ ਹੈ।
ਤੁਹਾਨੂੰ ਦੱਸ ਦਈਏ, ਪਿਛਲੇ ਦਿਨੀਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੀ ਚੰਗੀ ਲਾਹ-ਪਾਹ ਕੀਤੀ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਟੁੱਟਣ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿਚ ਇਹ ਚਰਚਾ ਚੱਲ ਰਹੀ ਸੀ ਕਿ ਸ਼ਾਇਦ ਪੰਜਾਬ ਵਿਚ ਵੀ ਫੁੱਟ ਪੈ ਸਕਦੀ ਹੈ, ਪਰ ਸੁਖਬੀਰ ਬਾਦਲ ਨੇ ਸਪੱਸ਼ਟ ਕਰ ਦਿੱਤਾ ਕਿ ਗੱਠਜੋੜ ਪੰਜਾਬ ਵਿਚ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਅਧਾਰਤ ਗੱਠਜੋੜ ਹੈ।