ਚੰਡੀਗੜ੍ਹ: ਕਾਂਗਰਸ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਾਂਗਰਸ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ।
ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, "ਚੋਣ ਮਨੋਰਥ ਪੱਤਰ ਜਾਰੀ ਕਰਨ ਲਈ ਕਾਂਗਰਸ ਲੀਡਰਸ਼ਿਪ ਨੂੰ ਵਧਾਈ। ਇਹ ਚੋਣ ਮਨੋਰਥ ਲੋਕਾਂ ਦੀਆਂ ਇੱਛਾਵਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਇਹ ਚੋਣ ਮਨੋਰਥ ਪੱਤਰ ਆਪਣੇ ਆਪ 'ਚ ਇੱਕ ਕ੍ਰਾਂਤੀ ਹੈ।"
ਇਸ ਚੋਣ ਮਨੋਰਥ ਪੱਤਰ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਹੈ ਉਹ ਕਾਬੀਲ-ਏ-ਤਾਰੀਫ਼ ਹੈ। ਕਿਸਾਨਾਂ ਅਤੇ ਰੁਜ਼ਗਾਰ ਦੇ ਮੁੱਦੇ ਨੂੰ ਲੈ ਕੇ ਇਸ ਵਾਰ ਘੋਸ਼ਣਾ ਪੱਤਰ 'ਚ ਸਭ ਤੋਂ ਜ਼ਿਆਦਾ ਧਿਆਨ ਦਿੱਤਾ ਗਿਆ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਸਾਨਾਂ ਅਤੇ ਔਰਤਾਂ ਦੇ ਖ਼ਾਤੇ 'ਚ 72 ਹਜ਼ਾਰ ਰੁਪਏ ਜਮਾਂ ਕਰਵਾਉਣ ਦਾ ਵਾਅਦਾ ਕੀਤਾ ਗਿਆ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ।