ਪੰਜਾਬ

punjab

ETV Bharat / state

ਜਨਤਾ ਦੇ ਰੂਬਰੂ ਹੋਏ ਕੈਪਟਨ, ਕੋਰੋਨਾ ਤੋਂ ਲੈ ਕੇ ਮੱਤੇਵਾੜਾ ਵਰਗੇ ਮੁੱਦਿਆਂ 'ਤੇ ਦਿੱਤੇ ਜਵਾਬ - Chief Minister Capt Amarinder Singh LIVE

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਕੈਪਟਨ ਨੂੰ ਸਵਾਲ' ਪ੍ਰੋਗਰਾਮ ਤਹਿਤ ਜਨਤਾ ਦੇ ਰੂਬਰੂ ਹੁੰਦੇ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਗਰੀਬ ਲੋਕਾਂ ਨੂੰ ਮਾਸਕ ਵੰਡੇ ਜਾਣਗੇ।

ਜਨਤਾ ਨਾਲ ਰੂਬਰੂ ਹੋਏ ਕੈਪਟਨ, ਕੋਰੋਨਾ ਤੋਂ ਲੈ ਕੇ ਮੱਤੇਵਾੜਾ ਵਰਗੇ ਮੁੱਦਿਆਂ 'ਤੇ ਦਿੱਤੇ ਜਵਾਬ
ਜਨਤਾ ਨਾਲ ਰੂਬਰੂ ਹੋਏ ਕੈਪਟਨ, ਕੋਰੋਨਾ ਤੋਂ ਲੈ ਕੇ ਮੱਤੇਵਾੜਾ ਵਰਗੇ ਮੁੱਦਿਆਂ 'ਤੇ ਦਿੱਤੇ ਜਵਾਬ

By

Published : Jul 18, 2020, 8:03 PM IST

Updated : Jul 18, 2020, 10:43 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ #AskCaptain ਮੁਹਿੰਮ ਤਹਿਤ ਜਨਤਾ ਨਾਲ ਰੂਬਰੂ ਹੁੰਦੇ ਲੋਕਾਂ ਦੇ ਵੱਖ-ਵੱਖ ਮੁੱਦਿਆਂ ਆਏ ਸਵਾਲਾਂ ਦੇ ਜਵਾਬ ਦਿੱਤੇ।

ਮੱਤੇਵਾੜਾ ਜੰਗਲ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਲੈ ਰਹੇ

ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕੈਪਟਨ ਨੇ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇੱਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇੱਕ ਇੰਚ ਵੀ ਜ਼ਮੀਨ ਲਈ ਜਾਵੇਗੀ।

ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ

ਕੋਵਿਡ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਸਾਰਿਆਂ ਨੂੰ ਪੂਰੇ ਇਹਤਿਆਤ ਵਰਤਣ ਅਤੇ ਮਾਸਕ ਪਹਿਨਣ ਤੇ ਹੋਰ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ ਤਾਂ ਕਿ ਸੂਬੇ ਵਿੱਚ ਇਸ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਮਾਹਿਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮਾਸਕ ਪਹਿਨਣ ਨਾਲ ਇਸ ਲਾਗ ਦੇ ਖਤਰੇ ਨੂੰ 75 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਰੋਜ਼ਾਨਾ ਧੋ ਕੇ ਮੁੜ ਵਰਤੇ ਜਾਣ ਵਾਲੇ 10 ਲੱਖ ਮਾਸਕ ਵੰਡਣ ਲਈ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ।

ਪੰਜਾਬ ਵਿੱਚ ਦਾਖਲ ਹੋਣ ਵਾਲੇ ਦੀ ਸਖ਼ਤੀ ਨਾਲ ਜਾਂਚ

ਇੱਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਹੱਦ ਰਾਹੀਂ ਪੰਜਾਬ 'ਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਲੁਧਿਆਣਾ ਦੇ ਰਵਿੰਦਰ ਬੱਗਾ ਨੇ ਚਿੰਤਾ ਪ੍ਰਗਟਾਈ ਕਿ ਮਜ਼ਦੂਰਾਂ ਨੂੰ ਟਰੱਕਾਂ ਰਾਹੀਂ ਲਿਆਂਦਾ ਜਾ ਰਿਹਾ ਅਤੇ ਸ਼ੰਭੂ ਬਾਰਡਰ ’ਤੇ ਛੱਡ ਦਿੱਤਾ ਜਾਂਦਾ ਹੈ ਜਿੱਥੋਂ ਉਹ ਪੈਦਲ ਸੂਬੇ ਵਿੱਚ ਪ੍ਰਵੇਸ਼ ਕਰ ਰਹੇ ਹਨ। ਅਨੰਦਪੁਰ ਸਾਹਿਬ ਤੋਂ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰੋਂ ਬਾਹਰ ਨਿਕਲਣ ਦੀ ਲੋੜ ਹੁੰਦੀ ਹੈ।

ਕੋਵਿਡ ਦੇ ਇਲਾਜ ਲਈ ਤੈਅ ਕੀਤੀਆਂ ਕੀਮਤਾਂ

ਕੋਵਿਡ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਾਸਤੇ ਤੈਅ ਕੀਤੀਆਂ ਕੀਮਤਾਂ ਨੂੰ ਬਹੁਤ ਜ਼ਿਆਦਾ ਦੱਸਦਿਆਂ ਲੁਧਿਆਣਾ ਦੇ ਸੇਵਕ ਨੇ ਕਿਹਾ ਕਿ ਇਹ ਕੀਮਤਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਵਸੂਲੇ ਜਾ ਰਹੇ ਖਰਚੇ ਬਹੁਤ ਜ਼ਿਆਦਾ ਸਨ, ਜਿਸ ਕਰਕੇ ਬਹੁਤ ਬਿਮਾਰ ਮਰੀਜ਼ਾਂ ਲਈ ਪ੍ਰਤੀ ਦਿਨ 18000 ਰੁਪਏ ਦੀ ਸੀਮਾ ਮਿੱਥੀ ਗਈ ਹੈ।

'ਮਿਸ਼ਨ ਯੋਧੇ' ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ 'ਮਿਸ਼ਨ ਯੋਧੇ' ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ ਦਾ ਐਲਾਨ ਕੀਤਾ। ਆਪਣੇ ਹਫਤਾਵਾਰੀ 'ਕੈਪਟਨ ਨੂੰ ਸਵਾਲ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ 'ਮਿਸ਼ਨ ਫਤਹਿ' ਤਹਿਤ 15 ਜੂਨ ਤੋਂ 15 ਜੁਲਾਈ ਤੱਕ ਮਹੀਨਾ ਭਰ ਚੱਲੇ ਮੁਕਾਬਲੇ ਦੇ 7 ਜੇਤੂਆਂ ਨੂੰ ਵੀ ਵਧਾਈ ਦਿੱਤੀ। ਇਨ੍ਹਾਂ ਜੇਤੂਆਂ ਵਿੱਚ ਨੇਹਾ (ਬਠਿੰਡਾ), ਮੀਨਾ ਦੇਵੀ (ਅੰਮ੍ਰਿਤਸਰ), ਮਨਿੰਦਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਜਸਬੀਰ ਸਿੰਘ (ਗੁਰਦਾਸਪੁਰ), ਗੁਰਸੇਵਕ ਸਿੰਘ (ਕਪੂਰਥਲਾ), ਮਨਬੀਰ ਸਿੰਘ (ਫਾਜ਼ਿਲਕਾ) ਤੇ ਬਲਵਿੰਦਰ ਕੌਰ (ਲੁਧਿਆਣਾ) ਸ਼ਾਮਲ ਹਨ।

ਪਾਣੀ ਦੀ ਚਿੰਤਾਜਨਕ ਸਥਿਤੀ

ਜ਼ਮੀਨ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਪਾਤੜਾਂ ਦੇ ਰਾਜਿੰਦਰ ਸਿੰਘ ਵੱਲੋਂ ਪੁੱਛੇ ਜਾਣ ‘ਤੇ ਕੈਪਟਨ ਨੇ ਕਿਹਾ ਕਿ ਇਸ ਮਸਲੇ ਨੂੰ ਘੋਖਣ ਅਤੇ ਇਸਦੇ ਹੱਲ ਲਈ ਇਕ ਇਜ਼ਰਾਇਲੀ ਕੰਪਨੀ ਨਿਯੁਕਤ ਕੀਤੀ ਗਈ ਹੈ। ਇਸਦੇ ਨਾਲ ਹੀ ਸੁਬੇ ਵੱਲੋਂ ਜਲ ਨੇਮਬੰਦੀ ਅਤੇ ਵਿਕਾਸ ਅਥਾਰਟੀ ਸਥਾਪਤ ਕੀਤੀ ਗਈ ਹੈ ਅਤੇ ਕਿਸਾਨਾਂ ਦੇ ਸਿੱਧੇ ਫਾਇਦੇ ਲਈ ‘ਪਾਣੀ ਬਚਾਓ ਪੈਸਾ ਕਮਾਓ‘ ਯੋਜਨਾ ਸ਼ੁਰੂ ਕੀਤੀ ਗਈ ਸੀ। ਹੋਰ ਕਿਸਾਨ ਸੁਖਦੇਵ ਸਿੰਘ ਸਿੱਧੂ ਵੱਲੋਂ ਸੋਲਰ ਪਾਵਰ ਪੰਪ ਕੁਨੈਕਸ਼ਨਾਂ ਦੀ ਗਿਣਤੀ ਵਧਾਉਣ ਅਤੇ ਗੁਰਦਾਸ ਪੁਰ ਦੇ ਕਲਾਨੌਰ ਨੂੰ ਸ਼ੁਮਾਰ ਕਰਨ ਲਈ ਕੀਤੀ ਬੇਨਤੀ ਬਾਰੇ ਮੁੱਖ ਮੰਤਰੀ ਸਕੀਮ ਦੇ ਦੂਜੇ ਗੇੜ ਵਿੱਚ ਉਨ੍ਹਾਂ ਦੇ ਇਲਾਕੇ ਸਮੇਤ ਸਾਰੇ ਖੇਤਰਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਹੜ੍ਹ ਰੋਕਥਾਮ ਕੰਮਾਂ 'ਤੇ 50 ਕਰੋੜ ਰੁਪਏ ਖਰਚੇ ਜਾਣਗੇ

ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ ਦੀ ਸਫਾਈ ਸਮੇਤ ਵਿਆਪਕ ਹੜ੍ਹ ਪ੍ਰਬੰਧਨ ਕੰਮਾਂ 'ਤੇ 50 ਕਰੋੜ ਰੁਪਏ ਖਰਚੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 2100 ਕਿਲੋਮੀਟਰ ਲੰਬੀਆਂ ਡਰੇਨਾਂ ਵਿੱਚੋਂ 1400 ਕਿਲੋ ਮੀਟਰ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਜ਼ੁਕ ਥਾਵਾਂ ਉਤੇ 42 ਹੋਰ ਹੜ੍ਹ ਰੋਕੋ ਪ੍ਰਾਜੈਕਟ ਵੀ ਵੱਡੇ ਪੱਧਰ 'ਤੇ ਚੱਲ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਰੋਕਥਾਮ ਦੇ ਕੰਮਾਂ ਤਹਿਤ ਸੰਵੇਦਨਸ਼ੀਲ ਥਾਵਾਂ ਉਤੇ ਈ.ਸੀ. ਬੈਗ ਲਗਾਏ ਗਏ ਹਨ।

ਇਹ ਦੇਖਦਿਆਂ ਕਿ ਪਿਛਲੇ ਸਾਲ ਪਹਾੜੀ ਸਥਾਨਾਂ 'ਤੇ ਬਰਫ ਪਿਘਲਣ ਕਾਰਨ ਭਾਖੜਾ ਡੈਮ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਕਾਰਨ ਸੂਬੇ ਵਿੱਚ ਹਰ੍ਹ ਆ ਗਏ ਸਨ, ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਰੋਕਥਾਮ ਲਈ ਕਈ ਉਪਾਅ ਕੀਤੇ ਜਾ ਰਹੇ ਹਨ

Last Updated : Jul 18, 2020, 10:43 PM IST

ABOUT THE AUTHOR

...view details