ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਇਆ ਜਾਵੇਗਾ। ਇਨ੍ਹਾਂ ਕਾਨੂੰਨਾਂ ਉੱਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ।
Rahul Gandhi and Chief Minister Capt. Vow to put pressure on Center to repeal agriculture laws ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ''ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।''
Rahul Gandhi and Chief Minister Capt. Vow to put pressure on Center to repeal agriculture laws ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ 'ਲਾਲ ਲਕੀਰ' ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ 'ਸਨਦ'/ਪ੍ਰਮਾਣ ਪੱਤਰ ਦਿੱਤੇ ਜਾਣਗੇ।
Rahul Gandhi and Chief Minister Capt. Vow to put pressure on Center to repeal agriculture laws ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ ਤਾਂ ਫੇਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਇਨ੍ਹਾਂ ਉਤੇ ਬਹਿਸ ਦੀ ਇਜ਼ਾਜਤ ਕਿਉਂ ਨਹੀਂ ਦਿੱਤੀ?
Rahul Gandhi and Chief Minister Capt. Vow to put pressure on Center to repeal agriculture laws ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਕੈਪਟਨ ਨਾਲ ਵਰਚੁਅਲ ਆਗਾਜ਼ ਕਰਦਿਆਂ ਕਾਂਗਰਸੀ ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖਿਲਾਫ ਜੰਗ ਵਿੱਚ ਹਮਾਇਤ ਕਰੇਗੀ। ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਸਮੁੱਚੀਆਂ ਦੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।