ਚੰਡੀਗੜ੍ਹ: ਅੱਜ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਹੈ। ਉਨ੍ਹਾਂ ਦੀ ਬਰਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਕੈਪਟਨ ਨੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ - ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ
ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਉਨ੍ਹਾਂ ਆਪਣੇ ਸੋਸ਼ਲ ਮੀਡੀਆ ਉੱਤੇ ਸ਼ਰਧਾਂਜਲੀ ਦਿੰਦਿਆਂ ਲਿਖਿਆ, "ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਜੀ ਦੀ ਅੱਜ ਬਰਸੀ ਮੌਕੇ ਅਸੀਂ ਉਨ੍ਹਾਂ ਦੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ। ਸੂਬੇਦਾਰ ਜੀ ਬਰਤਾਨਵੀ ਭਾਰਤੀ ਫੌਜ ਵਿੱਚ ਸ਼ਾਮਲ ਹੋਏ ਸਨ ਅਤੇ ਸਿੱਖ ਰੈਜੀਮੈਂਟ ਦੀ ਪਹਿਲੀ ਬਟਾਲੀਅਨ ਵਿੱਚ ਨੌਕਰੀ ਕੀਤੀ। ਸੰਨ੍ਹ 1962 ਦੀ ਭਾਰਤ-ਚੀਨ ਦੀ ਜੰਗ ਦੌਰਾਨ ਉਨ੍ਹਾਂ ਨੇ ਆਪਣੀ ਪਲਟਨ ਸਮੇਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਅੰਤ ਤੱਕ ਮੈਦਾਨ ਵਿੱਚ ਡਟੇ ਰਹੇ। ਸ਼ਹੀਦੀ ਤੋਂ ਬਾਅਦ ਉਨ੍ਹਾਂ ਨੂੰ ਪਰਮਵੀਰ ਚੱਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ, ਉਹ ਹਮੇਸ਼ਾ ਹਰ ਭਾਰਤੀ ਦੇ ਦਿਲ ਵਿੱਚ ਜੀਊਂਦੇ ਰਹਿਣਗੇ ਤੇ ਮੈਂ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹਾਂ।"
ਦੱਸ ਦਈਏ ਕਿ ਸੂਬੇਦਰ ਜੋਗਿੰਦਰ ਸਿੰਘ ਭਾਰਤੀ ਫ਼ੌਜ ਨੇ ਸਿਪਾਹੀ ਸਨ। ਉਨ੍ਹਾਂ ਨੂੰ ਸ਼ਹੀਦੀ ਉਪਰੰਤ ਭਾਰਤ ਦੇ ਸਭ ਤੋਂ ਉੱਚੇ ਫੌਜੀ ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਗਿਆ ਸੀ।