ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਦਿਨ ਲਈ ਇੰਗਲੈਂਡ ਦੌਰੇ ਉੱਤੇ ਗਏ ਸਨ। ਸੋਮਵਾਰ ਨੂੰ ਉਹ ਭਾਰਤ ਪਰਤ ਆਏ ਹਨ।
ਵਿਦੇਸ਼ ਦੌਰੇ ਤੋਂ ਪਰਤੇ ਕੈਪਟਨ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਲੈਣਗੇ ਹਿੱਸਾ - amarinder singh will attend special assembly session
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਦੌਰੇ ਤੋਂ ਪਰਤ ਆਏ ਹਨ। ਭਲਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਉਹ ਸ਼ਾਮਲ ਹੋਣਗੇ।
ਫ਼ੋਟੋ।
ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਸ਼ਾਮਲ ਹੋਣਗੇ।
ਪਹਿਲਾਂ ਚਰਚਾ ਸੀ ਕਿ ਮੁੱਖ ਮੰਤਰੀ 28 ਨਵੰਬਰ ਨੂੰ ਭਾਰਤ ਆਉਣਗੇ ਅਤੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਨਹੀਂ ਹੋਣਗੇ ਪਰ ਹੁਣ ਉਹ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣਗੇ।