ਪੰਜਾਬ

punjab

ETV Bharat / state

ਕੋਵਿਡ -19 ਨਾਲ ਜੁੜੀ ਹਰ ਜਾਣਕਾਰੀ ਨਾਲ ਅਪਡੇਟ ਕਰੇਗੀ ਚੈਟਬੋਟ

ਕੋਰੋਨਾ ਵਾਇਰਸ ਤੋਂ ਬਚਣ ਲਈ ਤੇ ਇਸ ਸਬੰਧੀ ਜਾਣਕਾਰੀ ਨਾਲ ਅਪਡੇਟ ਰਹਿਣ ਲਈ ਸੂਬਾ ਸਰਕਾਰ ਨੇ ਫੇਸਬੁੱਕ ਨਾਲ ਜੁੜ ਕੇ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ।

Punjab Government
ਫੋਟੋ

By

Published : Apr 17, 2020, 11:23 AM IST

ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬਚਣ ਲਈ ਤੇ ਇਸ ਸਬੰਧੀ ਜਾਣਕਾਰੀ ਨਾਲ ਅਪਡੇਟ ਰਹਿਣ ਲਈ ਸੂਬਾ ਸਰਕਾਰ ਵਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਫੇਸਬੁਕ ਦੇ ਸਹਿਯੋਗ ਨਾਲ ਚੈਟਬੋਟ ਤਿਆਰ ਕੀਤਾ ਗਿਆ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਸਾਰੀ ਜਾਣਕਾਰੀ ਵੀ ਸ਼ੇਅਰ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਉੱਤੇ ਟਵੀਟ ਸ਼ੇਅਰ ਕਰਦਿਆਂ ਲਿਖਿਆ, "ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਸਰਕਾਰ ਨੇ ਫੇਸਬੁੱਕ ਦੇ ਸਹਿਯੋਗ ਨਾਲ ਤੁਹਾਨੂੰ #ਕੋਵਿਡ -19 ਦੀ ਸਾਰੀ ਜਾਣਕਾਰੀ ਨਾਲ ਅਪਡੇਟ ਰੱਖਣ ਲਈ ਇੱਕ ਚੈਟਬੋਟ ਤਿਆਰ ਕੀਤੀ ਹੈ। ਮੈਂ ਤੁਹਾਡੇ ਸਾਰਿਆਂ ਨਾਲ ਇਕੋ ਜਿਹਾ ਵੇਰਵਾ ਸਾਂਝਾ ਕਰ ਰਿਹਾ ਹਾਂ। ਇਸ ਨੂੰ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਵੀ ਸਾਂਝਾ ਕਰੋ।"

ਦੱਸ ਦਈਏ ਕਿ ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਵੀ ਸ਼ੁਰੂ ਕੀਤਾ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਅੰਕੜਾ ਦੇਖੀਏ ਤਾਂ ਵਾਇਰਸ ਦੀ ਲਾਗ ਨਾਲ ਮਰਨ ਵਾਲੇ ਵਿਅਕਤੀਆਂ ਦਾ ਅੰਕੜਾ 14 ਹੈ। ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 198 ਹੋ ਗਈ ਹੈ।

ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਖ਼ਬਰ ਦੇ ਅਸਰ: ਕਤਾਰਾਂ 'ਚ ਖੜ੍ਹੇ ਲੋਕਾਂ ਨੂੰ ਮਿਲਿਆ ਕੁਰਸੀਆਂ

ABOUT THE AUTHOR

...view details