ਚੰਡੀਗੜ੍ਹ: ਦੇਸ਼ ਭਰ ਵਿੱਚ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸਿੱਖ ਸੰਗਤਾਂ ਵਧਾਈਆਂ ਦਿੱਤੀਆਂ।
ਕੈਪਟਨ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ - ਕੈਪਟਨ ਅਮਰਿੰਦਰ ਸਿੰਘ
ਦੇਸ਼ ਭਰ ਵਿੱਚ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ।
![ਕੈਪਟਨ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ](https://etvbharatimages.akamaized.net/etvbharat/prod-images/768-512-4881182-thumbnail-3x2-capus.jpg)
ਫ਼ੋਟੋ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦੀ ਛੋੜ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ-ਲੱਖ ਵਧਾਈ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤ ਨੂੰ ਵਧਾਈ ਦਿੱਤੀ।
Last Updated : Oct 27, 2019, 10:04 AM IST