ਚੰਡੀਗੜ੍ਹ: ਹਲਕਾ ਗੁਰਦਾਸਪੁਰ ਲੋਕ ਸਭਾ ਚੋਣਾਂ 'ਚ ਹਾਰਨ ਤੋਂ ਬਾਅਦ ਸੁਨੀਲ ਜਾਖੜ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ। ਇਸ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਅਸਹਿਮਤੀ ਪ੍ਰਗਟਾਈ ਹੈ। ਕੈਪਟਨ ਨੇ ਬਿਆਨ ਦਿੱਤਾ ਕਿ ਹਾਈਕਮਾਨ ਜਾਖੜ ਦਾ ਅਸਤੀਫਾ ਮਨਜ਼ੂਰ ਨਹੀਂ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਉੱਤੇ ਟਵੀਟ ਕਰ ਕੇ ਜਾਖੜ ਦੇ ਅਸਤੀਫ਼ੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਜ਼ਰੂਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੁਨੀਲ ਜਾਖੜ ਦਾ ਅਸਤੀਫ਼ਾ ਰੱਦ ਕਰ ਦੇਣਗੇ। ਕੈਪਟਨ ਨੇ ਕਿਹਾ ਕਿ ਜਾਖੜ ਦੀ ਪਰਫਾਰਮੈਂਸ ਸਭ ਤੋਂ ਵਧੀਆ ਸੀ ਪਰ ਲੋਕਾਂ ਨੇ ਫਿਰ ਵੀ ਬਾਲੀਵੁੱਡ ਸਿਤਾਰਾ ਚੁਣਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਉਮੀਦਵਾਰਾਂ ਦੇ ਗੁਣ ਨਾ ਵੇਖ ਕੇ ਇੱਕ ਸਟਾਰ ਫੇਸ ਨੂੰ ਚੁੱਣਿਆ ਜਿਸ ਤੋਂ ਆਉਣ ਵਾਲੇ ਸਮੇਂ ਵਿੱਚ ਲੋਕ ਆਪਣੇ ਫ਼ੈਸਲੇ ਤੋਂ ਬਹੁਤ ਕੁੱਝ ਸਿੱਖਣਗੇ।