ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਪਾਰਟੀਆਂ ਦੇ ਸਮਰਥਨ ਲਈ ਅਪੀਲ ਕੀਤੀ ਹੈ। ਕੈਪਟਨ ਨੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵਫਦ ਨਾਲ ਇਕ ਮੀਟਿੰਗ ਦੌਰਾਨ ਇਹ ਮੁੱਦਾ ਚੁੱਕਿਆ। ਮੁੱਖ ਮੰਤਰੀ ਨੇ ਸਾਰਿਆਂ ਪਾਰਟਿਆਂ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਸਮਾਰੋਹ ਵਾਸਤੇ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਇੱਕ ਇਤਿਹਾਸਕ ਮੌਕਾ ਹੈ ਤੇ ਸਾਰਿਆਂ ਵੱਲੋਂ ਆਪਣੀ ਸਿਆਸੀ ਸਬੰਧਤਤਾ ਤੋਂ ਉੱਪਰ ਉੱਠ ਕੇ ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸ਼ਾਨਦਾਰ ਅਤੇ ਯਾਦਗਾਰੀ ਤਰੀਕੇ ਨਾਲ ਮਨਾਉਣ ਦੀ ਜ਼ਰੂਰਤ ਹੈ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਸਮਾਰੋਹਾਂ ਦੇ ਮੁਕੰਮਲ ਹੋਣ ਮੌਕੇ ਇਹ ਮੁੱਖ ਸਮਾਰੋਹ ਮਨਾਇਆ ਜਾਵੇਗਾ।