ਪੰਜਾਬ

punjab

ETV Bharat / state

ਕੈਪਟਨ ਨੇ ਯੁਕਰੇਨ 'ਚ ਹਾਦਸਾਗ੍ਰਸਤ ਜਹਾਜ਼ 'ਚ ਮਾਰੇ ਗਏ ਯਾਤਰੀਆਂ ਦੀ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਯੁਕਰੇਨ ਦਾ ਇਕ ਜਹਾਜ਼ ਹਾਦਸਾ ਗ੍ਰਸਤ ਹੋ ਗਿਆ ਸੀ, ਜਿਸ 'ਚ 170 ਯਾਤਰੀਆਂ ਦੀ ਮੌਤ ਹੋ ਗਈ ਹੈ, ਜਿਸ 'ਤੇ ਪੰਜਾਬ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jan 8, 2020, 1:50 PM IST

ਚੰਡੀਗੜ੍ਹ: ਮੰਗਲਵਾਰ ਸਵੇਰੇ ਯੁਕਰੇਨ ਦਾ ਇਕ ਜਹਾਜ਼ ਹਾਦਸਾ ਗ੍ਰਸਤ ਹੋ ਗਿਆ ਸੀ, ਜਿਸ 'ਚ 170 ਯਾਤਰੀਆਂ ਦੀ ਮੌਤ ਹੋ ਗਈ ਹੈ, ਜਿਸ 'ਤੇ ਪੰਜਾਬ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕੈਪਟਨ ਨੇ ਟਵਿੱਟਰ 'ਤੇ ਬੋਇੰਗ 737 ਜਹਾਜ਼ ਹਦਸਾ ਗ੍ਰਸਤ ਦੀ ਵੀਡੀਓ ਸ਼ੇਅਰ ਕਰਦਿਆ ਲਿਖਿਆ ਹੈ, ਮੈਂ ਉਨ੍ਹਾਂ ਸਾਰੇ ਪਰਿਵਾਰਾਂ ਲਈ ਅਰਦਾਸ ਕਰਦਾ ਹਾਂ, ਜਿਨ੍ਹਾਂ ਨੇ ਇਸ ਦਰਦਨਾਕ ਹਾਦਸੇ ਵਿੱਚ ਆਪਣੇ ਦੋਸਤਾਂ ਨੂੰ ਗੁਆ ਦਿੱਤਾ। ਪ੍ਰਮਾਤਮਾ ਉਨ੍ਹਾਂ ਨੂੰ ਅਜਿਹੇ ਭਿਆਨਕ ਨੁਕਸਾਨ ਨਾਲ ਲੜਨ ਦੀ ਤਾਕਤ ਦੇਵੇ।

ਇਹ ਵੀ ਪੜੋ: ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਇਰਾਕ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਦੱਸ ਦੇਈਏ ਕਿ ਇਰਾਨ ਮੀਡੀਆ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਤਕਨੀਕੀ ਖ਼ਰਾਬੀ ਕਾਰਣ ਇਹ ਜਹਾਜ਼ ਹਾਦਸਾਗ੍ਰਸਤ ਹੋਇਆ। ਜਾਣਕਾਰੀ ਮੁਤਾਬਕ ਯੂਕਰੇਨ ਦਾ ਬੋਇੰਗ 737 ਜਹਾਜ਼ 180 ਸਵਾਰੀਆਂ ਨੂੰ ਲੈ ਕੇ ਇਰਾਨ ਦੇ ਖੋਮੈਨੀ ਹਵਾਈ ਅੱਡੇ ਕੋਲ ਹਾਦਸਾਗ੍ਰਸਤ ਹੋ ਗਿਆ ਹੈ। ਇਹ ਜਹਾਜ਼ ਯੂਕਰੇਨ ਦੀ ਰਾਜਧਾਨੀ ਕੀਵ ਵੱਲ ਨੂੰ ਕੂਚ ਕਰ ਰਿਹਾ ਸੀ।

ABOUT THE AUTHOR

...view details