ਪੰਜਾਬ

punjab

ETV Bharat / state

ਕੈਪਟਨ ਅਮਰਿੰਦਰ ਸਿੰਘ ਨੇ 2021 ਦੇ ਕਲੰਡਰ ਦਾ ਕੀਤਾ ਉਦਘਾਟਨ - 2021 ਕਲੰਡਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸਿਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2021 ਕਲੰਡਰ ਦਾ ਉਦਘਾਟਨ ਕੀਤਾ ਹੈ।

Captain Government, 2021 Calender
ਫੋਟੋ

By

Published : Dec 30, 2020, 5:56 PM IST

ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਬੁੱਧਵਾਰ ਨੂੰ ਬੈਠਕ ਸੱਦੀ ਗਈ, ਜਿਸ ਦੀ ਅਗਵਾਈ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਕੁਝ ਅਹਿਮ ਮੁੱਦਿਆਂ ਉੱਤੇ ਗੱਲਬਾਤ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2021 ਦੇ ਕਲੰਡਰ ਦਾ ਉਦਘਾਟਨ ਕੀਤਾ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਅੜੀਅਲ ਰਵੱਈਏ ਦੇ ਨਾਲ ਨਾਲ ਹੋਰ ਕਈ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਨਵੀਂ ਭਰਤੀਆਂ 'ਤੇ ਵੀ ਹੋ ਸਕਦੀ ਹੈ ਚਰਚਾ

ਪੰਜਾਬ ਸਰਕਾਰ ਦਾ ਟਵੀਟ।

ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਈ ਵਿਭਾਗਾਂ ਵਿੱਚ ਖਾਲੀ ਪਈ ਥਾਵਾਂ ਵਿੱਚ ਨਵੀਆਂ ਭਰਤੀਆਂ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਨੂੰ ਲੈ ਕੇ ਕੈਬਿਨੇਟ ਦੀ ਬੈਠਕ ਵਿੱਚ ਚਰਚਾ ਕੀਤੀ ਗਈ।

ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈ ਸਕਦੀ ਹੈ ਸਰਕਾਰ

ਕੈਬਿਨੇਟ ਦੀ ਬੈਠਕ ਵਿੱਚ ਅਕਾਲੀ-ਭਾਜਪਾ ਦੇ 10 ਸਾਲ ਦੇ ਰਾਜ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਅਕਾਲੀ-ਭਾਜਪਾ ਜਦੋਂ ਸੱਤਾ ਵਿੱਚ ਸੀ ਤਾਂ ਕਈ ਅੰਦੋਲਨਾਂ ਵਿੱਚ ਸੂਬੇ ਦੇ ਕਈ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਸਨ।

ਕੇਸਾਂ ਨੂੰ ਰੱਦ ਕਰਨ ਲਈ ਕਿਸਾਨਾਂ ਵੱਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਉਸ ਸਮੇਂ 4200 ਦੇ ਕਰੀਬ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਸਨ ਅਤੇ ਲੱਗਭਗ ਸਾਰੇ ਮੰਤਰੀ ਵੀ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਓਣ ਦੀ ਮੰਗ ਕਰ ਚੁੱਕੇ ਹਨ। ਨਾਲ ਹੀ ਕਿਸਾਨਾਂ ਦੀ ਸਮੱਸਿਆ ਬਾਬਤ ਕੈਬਿਨੇਟ ਦੀ ਸਬ ਕਮੇਟੀ ਬਣਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ABOUT THE AUTHOR

...view details