ਚੰਡੀਗੜ੍ਹ: ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਕਈ ਪਿੰਡਾਂ ਵਿੱਚ ਆਏ ਹੜ੍ਹ ਕਾਰਨ ਹੋਈ ਤਬਾਹੀ 'ਤੇ ਕੈਪਟਨ ਸਰਕਾਰ ਨੂੰ ਜਿਮੇਵਾਰ ਠਹਿਰਾਇਆ ਹੈ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਮਾੜੀ ਕਾਰਗੁਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ।
ਹੜ੍ਹ ਕਾਰਨ ਪੰਜਾਬ ਵਿੱਚ ਹੋਈ ਤਬਾਹੀ ਲਈ ਕੈਪਟਨ ਸਰਕਾਰ ਜਿਮੇਵਾਰ: ਚੀਮਾ - flood disaster in Punjab
ਪੰਜਾਬ ਵਿੱਚ ਆਏ ਹੜ੍ਹ ਕਾਰਨ ਹੋਈ ਤਬਾਹੀ ਨੂੰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਦੀ ਮਾੜੀ ਕਾਰਗੁਜਾਰੀ ਕਰਾਰ ਦਿੱਤਾ ਹੈ। ਚੀਮਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਹੜ੍ਹ ਤੋਂ ਨਜਿੱਠਣ ਲਈ ਪਹਿਲਾਂ ਤੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ।
![ਹੜ੍ਹ ਕਾਰਨ ਪੰਜਾਬ ਵਿੱਚ ਹੋਈ ਤਬਾਹੀ ਲਈ ਕੈਪਟਨ ਸਰਕਾਰ ਜਿਮੇਵਾਰ: ਚੀਮਾ](https://etvbharatimages.akamaized.net/etvbharat/prod-images/768-512-4243055-thumbnail-3x2-cheema.jpg)
ਚੀਮਾ ਨੇ ਮੁੱਖਮੰਤਰੀ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਵੱਲੋਂ ਆਪਣੇ ਚਾਰ ਵਜ਼ੀਰਾਂ ਦੀ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਡਿਉਟੀ ਲਗਾਈ ਗਈ। ਉੱਥੇ ਪਹਿਲਾਂ ਤੋਂ ਹੀ ਸਮਾਜਸੇਵੀ ਸੰਸਥਾਵਾਂ, ਐਸ.ਜੀ.ਪੀ.ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਹੁੰਚ ਕੇ ਹੜ੍ਹ ਦੀ ਚਪੇਟ ਵਿੱਚ ਆਏ ਲੋਕਾਂ ਦਾ ਸਾਥ ਦਿਤਾ। ਜਿਸ ਤੋਂ ਬਾਅਦ ਕੈਪਟਨ ਨੇ ਆਪਣੇ ਮੰਤਰੀਆਂ ਦੀ ਡਿਉਟੀ ਉੱਥੇ ਲਗਾਈ। ਚੀਮਾ ਨੇ ਕਿਹਾ ਕਿ ਜੇ ਕੈਪਟਨ ਦੇ ਮੰਤਰੀਆਂ ਨੇ ਉੱਥੇ ਜਾ ਕੇ ਵੇਖਿਆਂ ਹੁੰਦਾ ਤਾਂ ਹਾਲਾਤਾਂ ਦਾ ਪਤਾ ਲਗਦਾ। ਕੈਪਟਨ ਵੱਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਰਾਹਤ ਦੇ ਲਈ ਪ੍ਰਧਾਨਮੰਤਰੀ ਮੋਦੀ ਨੂੰ ਲਿੱਖੀ ਗਈ ਚਿਟ੍ਠੀ 'ਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਕੈਪਟਨ ਟੇਲੀਫ਼ੋਨ ਵੀ ਕਰ ਸਕਦੇ ਸਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਜਰੂਰ ਜਵਾਬ ਦੇਣਗੇ।