ਨਵੀਂ ਦਿੱਲੀ: ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾ ਦਿੱਤਾ ਗਿਆ ਹੈ। ਸੋਨੀਆ ਗਾਂਧੀ ਦੇ ਕਾਂਗਰਸ ਦੇ ਅੰਤਰਿਮ ਪ੍ਰਧਾਨ ਬਨਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕੀਤੀ ਹੈ।
ਮੌਜੂਦਾ ਸਥਿਤੀ 'ਚ ਸੋਨੀਆ ਨੂੰ ਪ੍ਰਧਾਨ ਬਣਾਉਣਾ ਸਭ ਤੋਂ ਚੰਗਾ ਫ਼ੈਸਲਾ: ਕੈਪਟਨ - cwc
ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾ ਸੋਨੀਆ ਗਾਂਧੀ ਸਾਲ 1998 ਤੋਂ 2017 ਤੱਕ ਪਾਰਟੀ ਦਾ ਕਮਾਨ ਸੰਭਾਲ ਚੁੱਕੇ ਹਨ।
ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੌਜੂਦਾ ਸਥਿਤੀਆਂ 'ਚ ਸੋਨੀਆ ਗਾਂਧੀ ਦੀ ਪ੍ਰਧਾਨ ਦੇ ਅਹੁਦੇ 'ਤੇ ਵਾਪਸੀ ਇੱਕ ਵਧੀਆ ਫ਼ੈਸਲਾ ਹੈ। ਉਨ੍ਹਾਂ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਅਨੁਭਵ ਅਤੇ ਸਮਝ ਨਾਲ ਪਾਰਟੀ ਨੂੰ ਫਾਇਦਾ ਮਿਲੇਗਾ ਤੇ ਉਹ ਕਾਂਗਰਸ ਪ੍ਰਧਾਨ ਦੇ ਅਸਤੀਫ਼ੇ ਕਾਰਨ ਹੋਈ ਕਮੀ ਦੀ ਭਰਪਾਈ ਕਰਨਗੇ।
ਸੋਨੀਆ ਗਾਂਧੀ ਦੂਜੀ ਵਾਰ ਕਾਂਗਰਸ ਦੀ ਕਮਾਨ ਸੰਭਾਲਣਗੇ। ਗੁਲਾਮ ਨਬੀ ਆਜ਼ਾਦ ਨੇ ਇਹ ਜਾਣਕਾਰੀ ਸ਼ਨੀਵਾਰ ਰਾਤ ਨੂੰ ਪਾਰਟੀ ਹੈਡਕੁਆਰਟਰ ਵਿਖੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਦਿੱਤੀ। ਹਾਲਾਕਿ ਪਹਿਲਾਂ ਸੋਨੀਆ ਗਾਂਧੀ ਨੇ ਪ੍ਰਧਾਨ ਬਨਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਾਰਟੀ ਦੇ ਨੇਤਾਵਾਂ ਦੇ ਕਹਿਣ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਬਨਣ ਦਾ ਫ਼ੈਸਲਾ ਲਿਆ। ਇਸ ਤੋਂ ਪਹਿਲਾ ਸੋਨੀਆ ਗਾਂਧੀ ਸਾਲ 1998 ਤੋਂ 2017 ਤੱਕ ਪਾਰਟੀ ਦੀ ਕਮਾਨ ਸੰਭਾਲ ਚੁੱਕੇ ਹਨ।