ਪੰਜਾਬ

punjab

ETV Bharat / state

ਅਕਾਲੀ ਸਰਪੰਚ ਕਤਲ ਮਾਮਲਾ: ਕੈਪਟਨ ਨੇ ਦਿੱਤਾ ਅਕਾਲੀ ਦਲ ਨੂੰ ਜਵਾਬ

ਸਾਬਕਾ ਅਕਾਲੀ ਸਰਪੰਚਾਂ ਬਾਬਾ ਗੁਰਦੀਪ ਸਿੰਘ ਅਤੇ ਦਲਬੀਰ ਸਿੰਘ ਢਿੱਲੋਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਇੱਕ ਹਫ਼ਤੇ ਦੀ ਚੇਤਾਵਨੀ ਦਿੱਤੀ ਸੀ ਜਿਸਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਜਵਾਬ ਦਿੰਦਿਆਂ ਦੱਸਿਆ ਕਿ ਇਹ ਸਭ ਸਿਆਸੀ ਸਟੰਟ ਹਨ।

ਫ਼ੋਟੋ
ਫ਼ੋਟੋ

By

Published : Jan 4, 2020, 11:49 PM IST

ਚੰਡੀਗੜ੍ਹ: ਬੀਤੇ ਦਿਨੀ ਦੋ ਸਾਬਕਾ ਅਕਾਲੀ ਸਰਪੰਚਾਂ ਬਾਬਾ ਗੁਰਦੀਪ ਸਿੰਘ ਅਤੇ ਦਲਬੀਰ ਸਿੰਘ ਢਿੱਲੋਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਇੱਕ ਹਫ਼ਤੇ ਦੀ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਜੇਕਰ ਫਿਰ ਵੀ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਸੂਬੇ ਭਰ ਵਿੱਚ ਅੰਦੋਲਨ ਕਰੇਗਾ। ਇਹ ਸਬੰਧ ਵਿੱਚ ਫੈਸਲਾ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਰਾਜਸੀ ਸਟੰਟ ਹਨ ਅਤੇ ਸਾਰੇ ਹਾਈ ਪ੍ਰੋਫਾਈਲ ਅਪਰਾਧਿਕ ਕੇਸਾਂ ਨੂੰ ਨਿਯਮਾਂ ਦੇ ਤਹਿਤ ਕਾਂਗਰਸ ਰਾਜ ਅਧੀਨ ਹੱਲ ਕੀਤਾ ਜਾਂਦਾ ਹੈ ਕਿਉਂਕਿ ਇਹ ਅਕਾਲੀ ਸਰਕਾਰ ਦੇ ਵਿਰਾਸਤੀ ਤਰਸਯੋਗ ਰਿਕਾਰਡ ਦੇ ਵਿਰੁੱਧ ਹੈ।

ਟਵੀਟ

ਦੱਸ ਦੱਈਏ ਕਿ ਬੀਤੇ ਦਿਨੀ ਜਦ ਸਰਪੰਚ ਗੁਰਦੀਪ ਸਿੰਘ ਗੁਰਦੁਆਰਾ ਤੋਂ ਵਾਪਸ ਆ ਰਹੇ ਸਨ ਤਾਂ 3 ਵਿਅਕਤੀਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਗੁਰਦੀਪ ਸਿੰਘ ਸਿਆਸੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ ਅਤੇ ਗੁਰਦੀਪ ਸਿੰਘ ਨੂੰ ਪਹਿਲਾਂ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਸਨ।

ABOUT THE AUTHOR

...view details