ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਵੱਲੋਂ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਅਤੇ ਫਤਹਿ ਕਿੱਟਾਂ ਦੀ ਖਰੀਦ ਕਰਨ ਦੇ ਸਬੰਧ ਵਿਚ ਲਾਏ ਗਏ ਦੋਸ਼ਾਂ ਨੂੰ ਸਿਆਸੀ ਤੌਰ ਉਤੇ ਪ੍ਰੇਰਿਤ ਦੱਸਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਮਾਰੀ ਤੋਂ ਮੁਨਾਫਾ ਕਮਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਜਦਕਿ ਸਰਕਾਰ ਤਾਂ ਲੋਕਾਂ ਦੀਆਂ ਕੀਮਤੀ ਜਿੰਦਗੀਆਂ ਬਚਾਉਣ ਲਈ ਸਖ਼ਤ ਲੜਾਈ ਲੜ ਰਹੀ ਹੈ।
CORONA NEWS:ਵੈਕਸੀਨ ਤੇ ਫਤਿਹ ਕਿੱਟ ਘੁਟਾਲਾ ਮਾਮਲੇ 'ਚ ਕੈਪਟਨ ਦਾ ਵਿਰੋਧੀਆਂ ‘ਤੇ ਪਲਟਵਾਰ - Vaccine and Fateh Kit scam case
ਵੈਕਸੀਨ ਤੇ ਫਤਿਹ ਕਿੱਟਾਂ ਘੁਟਾਲੇ ਨੂੰ ਲੈਕੇ ਸਰਕਾਰ ਤੇ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕਰਨ ਅਤੇ ਗੈਰ-ਮੁੱਦੇ ਚੁੱਕ ਕੇ ਕੋਵਿਡ ਵਿਰੁੱਧ ਸੂਬਾ ਸਰਕਾਰ ਦੀ ਜੰਗ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕਰਨ ਅਤੇ ਗੈਰ-ਮੁੱਦੇ ਚੁੱਕ ਕੇ ਕੋਵਿਡ ਵਿਰੁੱਧ ਸੂਬਾ ਸਰਕਾਰ ਦੀ ਜੰਗ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਉੱਤੇ ਵਰ੍ਹਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਨਜ਼ਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉੱਤੇ ਹੈ ਜਿਸ ਕਰਕੇ ਇਨ੍ਹਾਂ ਵੱਲੋਂ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਬੇਵਜ੍ਹਾ ਹੋ-ਹੱਲਾ ਮਚਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਵਿਡ ਦੇ ਸੁਰੱਖਿਆ ਉਪਾਵਾਂ ਅਤੇ ਪਾਬੰਦੀਆਂ ਦੀ ਉਲੰਘਣਾ ਕਰਕੇ ਸੂਬਾ ਸਰਕਾਰ ਵਿਰੁੱਧ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਇਕੱਠਾਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਸੱਤਾ ਲਈ ਬੁਖਲਾਹਟ ਵਿਚ ਆ ਕੇ ਸੁਖਬੀਰ ਬਾਦਲ ਅਤੇ ਉਸ ਦੀ ਪਾਰਟੀ ਦੇ ਵਰਕਰ ਅਜਿਹੇ ਇਕੱਠਾਂ ਰਾਹੀਂ ਲੋਕਾਂ ਦੀਆਂ ਜਿੰਦਗੀਆਂ ਖ਼ਤਰੇ ਵਿਚ ਪਾ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਕੁਝ ਨਿੱਜੀ ਹਸਪਤਾਲਾਂ ਨੂੰ 40000 ਵਾਧੂ ਖੁਰਾਕਾਂ ਮੁਹੱਈਆ ਕਰਵਾਉਣਾ ਇੱਕ-ਸਮੇਂ ਦਾ ਉਪਾਅ ਸੀ ਤਾਂ ਜੋ 18-45 ਉਮਰ-ਵਰਗ ਵਿਚ ਗ਼ੈਰ-ਤਰਜੀਹੀ ਸਮੂਹਾਂ ਨੂੰ ਵੀ ਟੀਕਾਕਰਨ ਕਰਵਾਉਣ ਦੇ ਕੁਝ ਵਿਕਲਪ ਦਿੱਤੇ ਜਾ ਸਕਣ।ਫਤਹਿ ਕਿੱਟਾਂ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਲਾਘਾਯੋਗ ਹੈ ਕਿ ਸਿਹਤ ਵਿਭਾਗ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ, ਨੇ ਲਹਿਰ ਦੇ ਸਿਖਰ ਦੌਰਾਨ ਵੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਇਆ।ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਵੇਲੇ 7475 ਫਤਹਿ ਕਿੱਟਾਂ ਵੰਡੀਆਂ ਹਨ ਜਿਸ ਵਿੱਚ ਮੌਜੂਦਾ ਸਮੇਂ ਘਰੇਲੂ ਇਕਾਂਤਵਾਸ ਅਧੀਨ ਸਰਗਰਮ ਕੇਸਾਂ ਵਿਚੋਂ 80.92 ਫੀਸਦੀ ਨੂੰ ਕਵਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਬੇਰੁਜ਼ਗਾਰਾਂ ਨੇ ਕੈਪਟਨ ਸਰਕਾਰ ਵਿਰੁੱਧ ਪਿੰਡਾਂ ਵਿੱਚ ਸ਼ੁਰੂ ਕੀਤੀ 'ਪੋਸਟਰ ਮੁਹਿੰਮ'