ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਟਵਿੱਟਰ ਖਾਤੇ ਉੱਤੇ ਪੁਲਿਸ ਮੁਲਾਜ਼ਮ ਹਰਜੀਤ ਸਿੰਘ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਕੈਪਟਨ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, "ਪੀਜੀਆਈ ਵਿੱਚ ਐਸਆਈ ਹਰਜੀਤ ਸਿੰਘ ਦੇ ਹੱਥ ਦਾ ਆਪ੍ਰੇਸ਼ਨ ਹੋਇਆਂ 2 ਹਫ਼ਤੇ ਹੋ ਗਏ ਹਨ। ਮੈਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਹ ਠੀਕ ਹੋ ਰਿਹਾ ਹੈ ਅਤੇ ਉਸ ਦਾ ਹੱਥ ਮੁੜ ਹਿੱਲਣਾ ਸ਼ੁਰੂ ਹੋ ਗਿਆ ਹੈ। ਬਹਾਦਰ ਹਰਜੀਤ ਸਿੰਘ ਦੀ ਇਸ ਵੀਡੀਓ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਨ ਰਿਹਾ ਹਾਂ।"
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ 'ਤੇ ਨਿਹੰਗ ਸਿੰਘਾਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ ਜਿਸ ਦੌਰਾਨ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਸੀ।