ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਥਾਵਾਂ ਉੱਤੇ ਫਸੇ ਹੋਏ ਹਨ। ਬਹੁਤ ਸਾਰੇ ਸ਼ਰਧਾਲੂ ਪੰਜਾਬ ਤੋਂ ਹਜ਼ੂਰ ਸਾਹਿਬ ਕੇ ਫਸੇ ਹੋਏ। ਇਸੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਇਸ ਬਾਰੇ ਗੱਲਬਾਤ ਕੀਤੀ।
ਹਜ਼ੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਸਬੰਧੀ ਕੈਪਟਨ ਨੇ ਉਧਵ ਠਾਕਰੇ ਨਾਲ ਕੀਤੀ ਗੱਲ, ਅਮਿਤ ਸ਼ਾਹ ਨੂੰ ਮੁੜ ਲਿਖੀ ਚਿੱਠੀ - ਹਜ਼ੂਰ ਸਾਹਿਬ 'ਚ ਫਸੇ ਪੰਜਾਬੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਹਜ਼ੂਰ ਸਾਹਿਬ ਫਸੇ ਹੋਏ ਪੰਜਾਬੀਆਂ ਨੂੰ ਵਾਪਸ ਲਿਆਉਣ ਬਾਰੇ ਗੱਲਬਾਤ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ ਉੱਤੇ ਪੋਸਟ ਸਾਂਝੀ ਕੀਤੀ ਹੈ। ਇਸ ਵਿੱਚ ਉਨ੍ਹਾਂ ਲਿਖਿਆ, "ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਜੀ ਨਾਲ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਲੰਬੇ ਸਮੇਂ ਤੋਂ ਫਸੇ ਪੰਜਾਬੀਆਂ ਨੂੰ ਉੱਥੋਂ ਕੱਢ ਕੇ ਪੰਜਾਬ ਪਹੁੰਚਾਉਣ ਦੀ ਗੱਲ ਕੀਤੀ। ਉਨ੍ਹਾਂ ਮੈਨੂੰ ਦੱਸਿਆ ਕਿ ਕੇਂਦਰ ਵੱਲੋਂ ਹਾਲੇ ਇਸ ਸਬੰਧੀ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਵਾਰ ਮੁੜ ਅਪੀਲ ਕਰਦਾ ਹਾਂ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਉੱਥੇ ਫਸੇ ਪੰਜਾਬੀਆਂ ਨੂੰ ਵਾਪਸ ਭੇਜੇ ਜਾਣ ਦਾ ਇੰਤਜ਼ਾਮ ਕਰਨ।"
ਦੱਸ ਦਈਏ ਕਿ ਤਾਲਾਬੰਦੀ ਕਾਰਨ ਪੰਜਾਬ ਤੋਂ ਨਾਂਦੇੜ ਗਏ ਸ਼ਰਧਾਲੂ ਉੱਥੇ ਹੀ ਫਸ ਗਏ ਹਨ ਉਨ੍ਹਾਂ ਪੰਜਾਬ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਉੱਥੋਂ ਪੰਜਾਬ ਲਿਆਉਣ ਦੀ ਕਈ ਵਾਰ ਅਪੀਲ ਕੀਤੀ ਹੈ।