ਪੰਜਾਬ

punjab

ETV Bharat / state

ਦਲਿਤ ਨੌਜਵਾਨ ਦੀ ਮੌਤ ਮਾਮਲੇ ਨੂੰ ਲੈ ਕੇ ਕੈਪਟਨ ਹੋਇਆ ਸਖ਼ਤ - ਦਲਿਤ ਨੌਜਵਾਨ ਦੀ ਮੌਤ ਮਾਮਲਾ

ਨੌਜਵਾਨ ਦੀ ਮੌਤ ਦੇ ਮਾਮਲੇ ਨੂੰ ਸਖ਼ਤੀ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਚੀਫ਼ ਸਕੱਤਰ ਅਤੇ ਡੀਜੀਪੀ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਮਾਮਲੇ ਵਿੱਚ ਤੇਜ਼ੀ ਦਿਖਾਉਣ ਅਤੇ ਜਿੰਮੇਵਾਰ ਵਿਅਕਤੀਆਂ ਵਿਰੁੱਧ ਟ੍ਰਾਇਲ ਚਲਾਉਣ ਦੀ ਗੱਲ ਕਹੀ ਹੈ।

ਫ਼ੋਟੋ

By

Published : Nov 17, 2019, 11:16 PM IST

Updated : Nov 17, 2019, 11:38 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ ਨੂੰ ਸਖ਼ਤੀ ਨਾਲ ਲੈਂਦਿਆਂ ਹੁਕਮ ਜਾਰੀ ਕੀਤੇ ਹਨ। ਕੈਪਟਨ ਨੇ ਸੂਬੇ ਦੇ ਚੀਫ਼ ਸਕੱਤਰ ਅਤੇ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਵਿੱਚ ਤੇਜ਼ੀ ਦਿਖਾਉਣ, ਜਲਦ ਤੋਂ ਜਲਦ ਜਾਂਚ ਪੂਰੀ ਕਰ ਕੇ ਇਸ ਮਾਮਲੇ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਟ੍ਰਾਇਲ ਚਲਾਉਣ।

ਜ਼ਿਕਰਯੋਗ ਹੈ ਕਿ 37 ਸਾਲਾ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਉਸੀ ਦੇ ਪਿੰਡ ਦੇ 4 ਵਿਅਕਤੀਆਂ ਵੱਲੋਂ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ।

ਇਹ ਵੀ ਪੜ੍ਹੋ: ਦਲਿਤ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ 'ਚ ਰੋਸ, ਸੁਨਾਮ ਲਹਿਰਾ ਰੋਡ ਕੀਤਾ ਜਾਮ

ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ।ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਖਿਲਾਫ ਮਾਮਲਾ ਦਰਜ ਕਰ ਕਾਬੂ ਕਰ ਲਿਆ ਹੈ।

Last Updated : Nov 17, 2019, 11:38 PM IST

ABOUT THE AUTHOR

...view details