ਪੰਜਾਬ

punjab

ETV Bharat / state

15 ਅਗਸਤ ਨੂੰ ਕੈਪਟਨ ਲਹਿਰਾਉਣ ਜਲੰਧਰ ਵਿਖੇ ਤਿਰੰਗਾ

ਪੰਜਾਬ ਸਰਕਾਰ ਨੇ ਸੂਬਾ ਪੱਧਰੀ ਸੁਤੰਤਰਤਾ ਦਿਵਸ ਮਨਾਉਣ ਲਈ ਸ਼ਡਿਊਲ ਜਾਰੀ ਕੀਤਾ। ਸ਼ਡਿਊਲ ਵਿੱਚ ਸੁਤੰਤਰਤਾ ਦਿਵਸ ਮੌਕੇ ਵੱਖ-ਵੱਥ ਥਾਂਵਾ 'ਤੇ ਕੈਬਨਿਟ ਮੰਤਰੀ ਤਿਰੰਗਾ ਲਿਹਰਾਉਣ ਜਾਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

By

Published : Jul 27, 2019, 12:05 PM IST

ਚੰਡੀਗੜ੍ਹ: ਸੂਬਾ ਪੱਧਰੀ ਸੁਤੰਤਰਤਾ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸ਼ਡਿਊਲ ਮੁਤਾਬਕ 15 ਅਗਸਤ ਨੂੰ ਸੂਬਾ ਪੱਧਰੀ ਸੁਤੰਤਰਤਾ ਦਿਵਸ ਜਲੰਧਰ ਵਿਖੇ ਮਨਾਇਆ ਜਾਵੇਗਾ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਮੰਤਰਿਆਂ ਦੀ ਤਿਰੰਗਾ ਲਹਿਰਾਉਣ ਦੀ ਰਸਮ ਦਾ ਸ਼ਡਿਊਲ ਹੇਠ ਲਿੱਖੇ ਅਨੁਸਾਰ ਜਾਰੀ ਕੀਤਾ ਗਿਆ ਹੈ-

  • ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ- ਐੱਸ.ਏ.ਐੱਸ. ਨਗਰ (ਮੋਹਾਲੀ)
  • ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ- ਸੰਗਰੂਰ
  • ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ- ਸ੍ਰੀ ਮੁਕਤਸਰ ਸਾਹਿਬ
  • ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ- ਬਠਿੰਡਾ
  • ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ- ਮਾਨਸਾ
  • ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ- ਫਤਿਹਗੜ੍ਹ ਸਾਹਿਬ
  • ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ- ਪਟਿਆਲਾ
  • ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ- ਕਪੂਰਥਲਾ
  • ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ- ਗੁਰਦਾਸਪੁਰ
  • ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ- ਰੋਪੜ
  • ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ- ਅੰਮ੍ਰਿਤਸਰ
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ- ਮੋਗਾ
  • ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ- ਫਿਰੋਜਪੁਰ
  • ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ- ਹੁਸ਼ਿਆਰਪੁਰ
  • ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ- ਲੁਧਿਆਣਾ
  • ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ- ਐੱਸ.ਬੀ.ਐੱਸ ਨਗਰ (ਨਵਾਂ ਸਹਿਰ)
  • ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਪਠਾਨਕੋਟ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ABOUT THE AUTHOR

...view details