ਚੰਡੀਗੜ੍ਹ: ਸਾਇੰਸ ਸਿਟੀ ਕਪੂਰਥਲਾ ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਰਘਬੀਰ ਸਿੰਘ ਖੰਡਪੁਰ ਦਾ ਸੋਮਵਾਰ ਨੂੰ ਨਵੀਂ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਡਾ. ਖੰਡਪੁਰ ਨੇ 23 ਮਈ 2002 ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿੱਚ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਿਆ ਸੀ ਅਤੇ 22 ਮਈ 2014 ਤੱਕ ਸਾਇੰਸ ਸਿਟੀ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ।
ਡਾ. ਰਘਬੀਰ ਸਿੰਘ ਖੰਡਪੁਰ ਦੇ ਦੇਹਾਂਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ - ਡਾ. ਰਘਬੀਰ ਸਿੰਘ ਖੰਡਪੁਰ
ਸਾਇੰਸ ਸਿਟੀ ਕਪੂਰਥਲਾ ਦੇ ਸੰਸਥਾਪਕ ਡਾ. ਰਘਬੀਰ ਸਿੰਘ ਖੰਡਪੁਰ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ।
ਫ਼ੋਟੋ
ਡਾ. ਖੰਡਪੁਰ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਟਵੀਟ ਕਰ ਲਿਖਿਆ ਕਿ ਡਾ: ਰਘਬੀਰ ਸਿੰਘ ਖੰਡਪੁਰ ਦੇ ਦੇਹਾਂਤ ਬਾਰੇ ਸੁਣ ਕੇ ਬੜਾ ਦੁੱਖ ਹੋਇਆ। ਉਨ੍ਹਾਂ ਲਿਖਿਆ ਕਿ ਡਾ. ਖੰਡਪੁਰ ਇੱਕ ਮਸ਼ਹੂਰ ਵਿਗਿਆਨੀ ਸੀ ਜਿਨ੍ਹਾਂ ਨੇ ਕਪੂਰਥਲਾ ਵਿੱਚ ਸਾਇੰਸ ਸਿਟੀ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੂੰ ਪੰਜਾਬ ਦਾ ਸਾਇੰਸ ਮੈਨ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਸੋਗ ਦਾ ਪ੍ਰਗਟਾਵਾ ਕਰਦੇ ਹਨ।