ਪੰਜਾਬ

punjab

ETV Bharat / state

ਕੋਵਿਡ-19: ਕੈਪਟਨ ਨੇ ਲੋਕਾਂ ਨੂੰ ਸਵੈ-ਇੱਛਾ ਨਾਲ ਕਰਫਿਊ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਲੋਕਾਂ ਨੂੰ ਮੌਜੂਦਾ ਸਮੇਂ ਵਿੱਚ ਪੈਦਾ ਹੋਏ ਜੰਗ ਵਰਗੇ ਹਾਲਾਤ ਨਾਲ ਨਿਪਟਣ ਲਈ ਲਾਏ ਗਏ ਕਰਫਿਊ ਦੀ ਸਵੈ-ਇੱਛਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

By

Published : Mar 23, 2020, 10:23 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਲੋਕਾਂ ਨੂੰ ਮੌਜੂਦਾ ਸਮੇਂ ਵਿੱਚ ਪੈਦਾ ਹੋਏ ਜੰਗ ਵਰਗੇ ਹਾਲਾਤ ਨਾਲ ਨਿਪਟਣ ਲਈ ਲਾਏ ਗਏ ਕਰਫਿਊ ਦੀ ਸਵੈ-ਇੱਛਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਸੂਬੇ ਦੇ ਹਿੱਤ ਲਈ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੇਖੋ ਵੀਡੀਓ

ਇੱਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,''ਸੂਬੇ ਦੇ ਹਿੱਤਾਂ ਅਤੇ ਤੁਹਾਡੇ ਭਲੇ ਲਈ ਉਨ੍ਹਾਂ ਨੂੰ ਮਜਬੂਰਨ ਕਰਫਿਊ ਲਾਉਣ ਦਾ ਸਿਖਰਲਾ ਕਦਮ ਚੁੱਕਣਾ ਪਿਆ ਕਿਉਂਕਿ ਸੂਬੇ ਵਿੱਚ ਮੁਕੰਮਲ ਬੰਦ (ਲੌਕਡਾਊਨ) ਦੇ ਅਮਲ ਵਿੱਚ ਆਉਣ ਦੇ ਬਾਵਜੂਦ ਸ਼ਹਿਰਾਂ, ਮੁਹੱਲਿਆਂ ਅਤੇ ਕਸਬਿਆਂ ਵਿੱਚ ਲੋਕ ਇਸ ਦੀ ਪਾਲਣਾ ਨਹੀਂ ਕਰ ਰਹੇ ਸਨ।

ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਬੰਦ ਦੀ ਉਲੰਘਣਾ ਕਰਨਾ ਨਾ-ਸਵਿਕਾਰਨਯੋਗ ਹੈ। ਉਨ੍ਹਾਂ ਕਿਹਾ,'ਇੱਕ ਮੁਖੀ ਹੋਣ ਦੇ ਨਾਤੇ ਪੰਜਾਬ ਨੂੰ ਬਚਾਉਣਾ ਉਸ ਦੀ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।''

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਕਰਫਿਊ ਪੂਰੇ ਦਿਨ 24 ਘੰਟਿਆਂ ਲਈ ਲਾਗੂ ਰਹੇਗਾ ਅਤੇ ਲੋੜਾਂ ਪੈਣ 'ਤੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਕਾਇਦਾ ਇਜਾਜ਼ਤ ਲੈ ਕੇ ਹੀ ਬਾਹਰ ਜਾਣ ਦੀ ਆਗਿਆ ਹੋਵੇਗੀ ਅਤੇ ਡਿਪਟੀ ਕਮਿਸ਼ਨਰਾਂ ਦੇ ਮੋਬਾਈਲ ਨੰਬਰ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ।

ਇਹ ਵੀ ਪੜੋ: ਕੋਵਿਡ -19: ਭਾਰਤ 'ਚ 415 ਮਾਮਲਿਆਂ ਦੀ ਹੋਈ ਪੁਸ਼ਟੀ, 8 ਮੌਤਾਂ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ,''ਕ੍ਰਿਪਾ ਕਰਕੇ ਮੇਰੀ ਗੱਲ ਧਿਆਨ ਨਾਲ ਸੁਣੋ ਅਤੇ ਮੇਰੇ ਨਾਲ ਸਹਿਯੋਗ ਕਰੋ।'' ਉਨ੍ਹਾਂ ਕਿਹਾ,''ਅਸੀਂ ਸਾਰੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਾਂ ਅਤੇ ਇਸ ਸੰਕਟ ਵਿੱਚੋਂ ਨਿਕਲਣ ਲਈ ਸਾਨੂੰ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।''

ABOUT THE AUTHOR

...view details