ਚੰਡੀਗੜ੍ਹ: ਇਨ੍ਹੀਂ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪਰ ਦੇ ਡੀ.ਸੀ. ਨਾਲ ਇਤਰਾਜ਼ਯੋਗ ਸ਼ਬਦਾਵਲੀ ਵਰਤਨ ਦਾ ਮਾਮਲਾ ਸੂਬੇ ਵਿੱਚ ਕਾਫ਼ੀ ਭਖ਼ਿਆ ਹੋਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ। ਇਸ ਉੱਤੇ ਡੀਸੀ ਨੇ ਬੈਂਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ।
ਇਸ ਤੋਂ ਬਾਅਦ ਸਿਆਸਤ ਵਿੱਚ ਹੰਗਾਮਾ ਉਦੋਂ ਹੋਇਆ ਜਦੋਂ ਸੂਬੇ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਕਿ ਇਹ ਪਰਚਾ ਉਨ੍ਹਾਂ ਦੇ ਕਹਿਣ 'ਤੇ ਹੋਇਆ ਹੈ, ਪਰ ਇੱਥੇ ਇਹ ਵੀ ਦੱਸਣਾ ਲਾਜ਼ਮੀ ਹੈ ਕਿ ਕਾਂਗਰਸ ਵਿਧਾਇਕਾਂ ਵੱਲੋਂ ਵੱਖ-ਵੱਖ ਮੌਕਿਆਂ 'ਤੇ ਸਰਕਾਰੀ ਅਫ਼ਸਰਾਂ ਨਾਲ ਬਦਸਲੂਕੀ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਕੈਪਟਨ ਦੇ ਇਸ ਬਿਆਨ ਤੋਂ ਬਾਅਦ ਬੈਂਸ ਦੇ ਸਮਰਥਕਾਂ ਨੇ ਕਈ ਥਾਵਾਂ ਉੱਤੇ ਕੈਪਟਨ ਅਮਰਿੰਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ।